ਸਮਾਣਾ: ਪਬਲਿਕ ਕਾਲਜ ਅਧੀਨ ਚੱਲ ਰਹੇ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਦੇ ਐੱਨਐੱਸਐੱਸ ਵਿਭਾਗ ਵੱਲੋਂ ਯੁਵਾ ਸੇਵਾਵਾਂ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਦੀ ਅਗਵਾਹੀ ਹੇਠ 7 ਰੋਜ਼ਾ ਐੱਨਐੱਸਐੱਸ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਯੁਵਕ ਸੇਵਾਵਾਂ ਪਟਿਆਲਾ ਦੇ ਅਸਿਸਟੈਂਟ ਡਾਇਰੈਕਟਰ ਡਾ. ਦਿਲਵਰ ਸਿੰਘ ਨੇ ਕੀਤਾ। ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਡਾ. ਦਿਲਵਰ ਸਿੰਘ ਨੇ ਵਾਲੰਟੀਅਰਂ ਨੂੰ ਐੱਨਐੱਸਐੱਸ ਵਿਭਾਗ ਦੇ ਮਿਸ਼ਨ ਅਤੇ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਅਫ਼ਸਰ ਅਸ਼ਵਨੀ ਕੁਮਾਰ ਨੇ ਕੈਂਪ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਨੋਡਲ ਅਫ਼ਸਰ ਡਾ. ਹਰਕੀਰਤਨ ਕੌਰ ਨੇ ਮੁੱਖ ਮਹਿਮਾਨ ਅਤੇ ਹਾਜ਼ਰ ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਕੁਲਜੀਤ ਕੌਰ, ਪ੍ਰੋ. ਹਾਮਿਤ ਕੁਮਾਰ ਤੇ ਪ੍ਰੋ. ਸ਼ੇਰ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ