ਸਕੂਲ ’ਚ ਕਰੀਅਰ ਕਾਊਂਸਲਿੰਗ ਪ੍ਰੋਗਰਾਮ
05:15 AM May 09, 2025 IST
ਪੱਤਰ ਪ੍ਰੇਰਕ
ਗਿੱਦੜਬਾਹਾ, 8 ਮਈ
Advertisement
ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ’ਚ ਵਿਦਿਆਰਥੀਆਂ ਲਈ ਕਰੀਅਰ ਕਾਊਂਸਲਿੰਗ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੀ ਅਗਵਾਈ 'ਕੇਅਰ ਕੰਪਾਸ' ਦੇ ਸੰਸਥਾਪਕ ਆਰਐੱਸ ਬਾਵਾ ਨੇ ਕੀਤੀ। ਸ੍ਰੀ ਬਾਵਾ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਜੀਵਨ ਵਿੱਚ ਕਰੀਅਰ ਵਿਕਲਪਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਹੁਨਰ ਵਿਕਾਸ ਦੀ ਜ਼ਰੂਰਤ ਨੂੰ ਉਜਾਗਰ ਕਰਦੇ ਹੋਏ ਵੱਖ-ਵੱਖ ਵਿਸ਼ਿਆਂ ਅਤੇ ਉਨ੍ਹਾਂ ਦੇ ਮੁੱਲਾਂ 'ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸਫਲਤਾ ਲਈ ਹੁਨਰ ਹੋਣਾ ਜ਼ਰੂਰੀ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਕਰੀਅਰ ਨੂੰ ਸਮਝਦਾਰੀ ਨਾਲ ਚੁਣਨ ਸਲਾਹ ਦਿੱਤੀ।ਪ੍ਰਿੰਸੀਪਲ ਕਰਨਲ ਸੁਧਾਂਸ਼ੂ ਆਰੀਆ ਅਤੇ ਜਸਬੀਰ ਸਿੰਘ ਬਰਾੜ, ਵਾਈਸ ਪ੍ਰਿੰਸੀਪਲ ਨੇ ਸ੍ਰੀ ਬਾਵਾ ਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ।
Advertisement
Advertisement