ਸਕੂਲ ’ਚ ਕਰੀਅਰ ਕਾਊਂਸਲਿੰਗ ਸੈਸ਼ਨ
05:31 AM May 23, 2025 IST
ਸਮਾਣਾ: ਐੱਸ.ਆਰ.ਐੱਸ ਵਿਦਿਆਪੀਠ ਸਮਾਣਾ ਵੱਲੋਂ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ, ਜਿਸ ਵਿੱਚ ਯੂਨੀਵਰਸਿਟੀ ਆਫ਼ ਦਾ ਫਰੇਜ਼ਰ ਵੈਲੀ ਕੈਨੇਡਾ ਤੋਂ ਆਈ ਟੀਮ ਨੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ। ਵਿਦਿਆਪੀਠ ਦੀ ਵਾਈਸ ਚੇਅਰਪਰਸਨ ਸਮਿਧਾ ਸਿੰਗਲਾ ਅਤੇ ਪ੍ਰਿੰਸੀਪਲ ਮਿਲੀ ਬੋਸ ਨੇ ਯੂਨੀਵਰਸਿਟੀ ਦੀ ਟੀਮ ਦਾ ਸਨਮਾਨ ਕੀਤਾ। ਇਸ ਮਗਰੋਂ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਹੁਨਰ ਦੀ ਪਛਾਣ ਕਰਨ ਅਤੇ ਭਵਿੱਖ ਸਬੰਧੀ ਸੂਝ-ਬੂਝ ਨਾਲ ਫੈਸਲੇ ਲੈਣ ਦੀ ਪ੍ਰੇਰਣਾ ਦਿੱਤੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement