ਸਕੂਲ ’ਚ ਡਿਗਰੀ ਵੰਡ ਸਮਾਰੋਹ ਕਰਵਾਇਆ
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਵਿੱਚ ਯੂਕੇਜੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਾਲਾਨਾ ਨਤੀਜੇ ਨਾਲ ਸੰਬੰਧਤ ਕਨਵੋਕੇਸ਼ਨ ਕੀਤੀ ਗਈ, ਜਿਸ ਵਿੱਚ ਛੋਟੇ-ਛੋਟੇ ਵਿਦਿਆਰਥੀਆਂ ਨੂੰ ਡਿਗਰੀਆਂ ਦੇ ਕੇ ਸ਼ੁਭਕਾਮਨਾਵਾਂ ਦਿੱਤੀਆਂ। ਧਾਰਮਿਕ ਸ਼ਬਦ ਨਾਲ ਸਮਾਰੋਹ ਦੀ ਸ਼ੁਰੂਆਤ ਕਰਨ ਤੋਂ ਬਾਅਦ ਪ੍ਰਿੰਸੀਪਲ ਮਮਤਾ ਮੱਕੜ ਨੇ ਕੀਮਤੀ ਸਮਾਂ ਕੱਢ ਕੇ ਆਏ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਜੀ ਆਇਆ ਕਿਹਾ। ਯੂਕੇਜੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਇਸ ਯਾਦਗਾਰੀ ਦਿਨ ਅਤੇ ਸਿੱਖਿਆ ਦੇ ਖੇਤਰ ਵਿੱਚ ਨਵਾਂ ਕਦਮ ਪੁੱਟਣ ਦੀ ਖੁਸ਼ੀ ਨੂੰ ਆਪਣੇ ਭਾਸ਼ਣਾਂ ਰਾਹੀਂ ਜ਼ਾਹਰ ਕੀਤਾ। ਵਿਦਿਆਰਥੀਆਂ ਵੱਲੋਂ ਸਟੇਜ ਤੇ ਲੋਕ ਗੀਤ ਅਤੇ ਡਾਂਸ ਦੀ ਪੇੇਸ਼ਕਾਰੀ ਕੀਤੀ ਗਈ। ਸਕੂਲ ਪ੍ਰਬੰਧਕਾਂ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰੈਜ਼ੀਡੈਂਟ ਰਵਿੰਦਰ ਕੋਰ, ਪ੍ਰਿੰਸੀਪਲ ਮਮਤਾ ਮੱਕੜ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਨੇ ਬੱਚਿਆਂ ਦੇ ਮਾਤਾ-ਪਿਤਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਨੇੜਤਾ ਬਣਾ ਕੇ ਰੱਖਣੀ ਚਾਹੀਦੀ ਹੈ ਸਮੇਂ-ਸਮੇਂ ਤੇ ਉਨ੍ਹਾਂ ਦੀ ਸਹੀ ਅਗਵਾਈ ਕਰਨੀ ਚਾਹੀਦੀ ਹੈ। ਰਾਸ਼ਟਰੀ ਗਾਣ ਦੇ ਨਾਲ ਸਮਾਗਮ ਦੀ ਸਮਾਪਤੀ ਕੀਤੀ ਗਈ।