ਸਕੂਲ ’ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਸਮਾਗਮ
05:57 AM Apr 13, 2025 IST
ਧਾਰੀਵਾਲ: ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਧਾਰੀਵਾਲ ਵੱਲੋਂ ਨਵੇਂ ਸੈਸ਼ਨ ਦੀ ਆਰੰਭਤਾ ਸਮੇਂ ਗੁਰਦੁਆਰਾ ਹਾਲ ਵਿੱਚ ਸਕੂਲ ਪ੍ਰਿੰਸੀਪਲ ਡਾ. ਗਗਨਜੀਤ ਕੌਰ ਦੇ ਪ੍ਰਬੰਧਾਂ ਹੇਠ ਸਮਾਗਮ ਕਰਵਾਇਆ ਗਿਆ। ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸੁਖਮਨੀ ਸਾਹਿਬ ਦੇ ਪਾਠ ਕੀਤੇ। ਉਪਰੰਤ ਵਿਦਿਆਰਥੀ ਜਥੇ ਨੇ ਰਸਭਿੰਨਾ ਕੀਰਤਨ ਕੀਤਾ। ਸਕੂਲ ਵਿਦਿਆਰਥਣਾਂ ਨੇ ਕਵੀਸ਼ਰੀ, ਕਵਿਤਾਵਾਂ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੇ ਵਿਸ਼ੇ ’ਤੇ ਭਾਸ਼ਣ ਦਿੱਤੇ। ਸਕੂਲ ਪ੍ਰਿੰਸੀਪਲ ਡਾ. ਗਗਨਜੀਤ ਕੌਰ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਸਮਾਗਮ ਵਿੱਚ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਸੋਹਲ (ਐਡਵੋਕੇਟ), ਸਕੱਤਰ ਕੁਲਦੀਪ ਸਿੰਘ ਪਟਵਾਰੀ, ਗੁਰਜੀਤ ਸਿੰਘ ਲੇਹਲ ਅਤੇ ਕੁਲਦੀਪ ਸਿੰਘ ਸੋਹਲ ਹਾਜ਼ਰ ਸਨ।
Advertisement
Advertisement