ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲ ’ਚ 'ਫਰੈਸ਼ਰਜ਼ ਟੇਲੈਂਟ ਹੰਟ' ਮੁਕਾਬਲਾ

05:12 AM May 09, 2025 IST
featuredImage featuredImage
ਸਕੂਲ ਵਿੱਚ ਵਿਦਿਆਰਥਣਾਂ ਨੂੰ ਇਨਾਮ ਦਿੰਦੇ ਪ੍ਰਿੰਸੀਪਲ ਰਿਤੂ ਨੰਦਾ ਤੇ ਸਟਾਫ ਮੈਂਬਰ।  

ਲੰਬੀ: ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਵਿੱਚ ਨਵੇਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਭਾਰਨ ਲਈ 'ਫਰੈਸ਼ਰਜ਼ ਟੇਲੈਂਟ ਹੰਟ' ਕਰਵਾਇਆ ਗਿਆ ਜਿਸ ਵਿੱਚ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਨਵੇਂ ਵਿਦਿਆਰਥੀਆਂ ਨੇ ਸ਼ਬਦ ਗਾਇਨ, ਫੈਂਸੀ ਡਰੈੱਸ, ਸੋਲੋ ਡਾਂਸ, ਭਾਸ਼ਣ, ਕਵਿਤਾ ਪਾਠ, ਰੰਗੋਲੀ ਬਣਾਉਣ ਅਤੇ ਥੀਮ ਆਧਾਰਿਤ ਗਰੁੱਪ ਗਤੀਵਿਧੀਆਂ ਰਾਹੀਂ ਆਪਣੀ ਕਲਾ ਨੂੰ ਬਾਖ਼ੂਬੀ ਪੇਸ਼ ਕੀਤਾ। ਪ੍ਰਿੰਸੀਪਲ ਰਿਤੂ ਨੰਦਾ ਨੇ ਵਿਦਿਆਰਥੀਆਂ ਨੂੰ ਆਪਣੇ ਗੁਣਾਂ ਨੂੰ ਹੋਰ ਨਿਖ਼ਾਰਨ ਦੀ ਪ੍ਰੇਰਨਾ ਦਿੰਦੇ ਆਖਿਆ ਕਿ ਇਨ੍ਹਾਂ ਗਤਿਵਿਧੀਆਂ ਰਾਹੀਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਸਾਂਝੀਦਾਰੀ ਅਤੇ ਲੀਡਰਸ਼ਿਪ ਦੀਆਂ ਯੋਗਤਾਵਾਂ ਵਿਕਸਤ ਹੁੰਦੀਆਂ ਹਨ। ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਲ ਦੇ ਪ੍ਰਿੰਸੀਪਲ ਅਵਤਾਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ, ਸਾਈ ਅਤੇ ਵਿੰਗ ਹੋਸਟਲ ਦੇ ਵਾਰਡਨ ਵੀ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement