ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲ ’ਚ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਸੈਮੀਨਾਰ

07:27 AM May 10, 2025 IST
featuredImage featuredImage

ਜੋਗਿੰਦਰ ਸਿੰਘ ਓਬਰਾਏ
ਖੰਨਾ, 9 ਮਈ
ਅੱਜ ਇਥੋਂ ਦੇ ਏਐੱਸ ਸੀਨੀਅਰ ਸੈਕੰਡਰੀ ਸਕੂਲ ਵਿੱਚ ਸੈਮੀਨਾਰ ਕਰਵਾਇਆ ਗਿਆ, ਜਿਸ ਵਿਦਿਆਰਥੀਆਂ ਤੇ ਸਮੂਹ ਅਧਿਆਪਕਾਂ ਨੂੰ ਰੋਜ਼ਾਨਾ ਸਰਗਰਮੀਆਂ ਦੌਰਾਨ ਮਾਨਸਿਕ ਸਿਹਤ ਨੂੰ ਤੰਦਰੁਸਤ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਮਾਨਸਿਕ ਰੋਗਾਂ ਦੇ ਮਾਹਿਤ ਡਾ. ਨੀਤਿਕਾ ਮਹਾਜਨ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਾਨੂੰ ਆਪਣੇ ਰੁਝੇਵੇਂ ਭਰੇ ਜੀਵਨ ਦੌਰਾਨ ਕਸਰਤ ਅਤੇ ਸਰੀਰਕ ਕਿਰਿਆਵਾਂ ’ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਇਸ ਲਈ ਚੰਗੀ ਖੁਰਾਕ ਤੇ ਚੰਗੀ ਨੀਂਦ ਲੈਣਾ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਯੋਗ ਅਤੇ ਕਸਰਤ ਨੂੰ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਇਆ ਜਾਵੇ। ਪ੍ਰਿੰਸੀਪਲ ਇੰਦਰਜੀਤ ਸਿੰਘ ਨੇ ਡਾ. ਮਹਾਜਨ ਵੱਲੋਂ ਦਿੱਤੀ ਵਡਮੁੱਲੀ ਜਾਣਕਾਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਪ੍ਰੀਖਿਆ ਦੀ ਚਿੰਤਾ ਵਿਦਿਆਰਥੀਆਂ ਨੂੰ ਤਣਾਅ ਦਾ ਸ਼ਿਕਾਰ ਬਣਾ ਦਿੰਦੀ ਹੈ ਇਸ ਲਈ ਉਨ੍ਹਾਂ ਨੂੰ ਹਰੀਆਂ ਪੱਤੇਦਾਰ ਸਬਜ਼ੀਆਂ ਅਤੇ ਫ਼ਲ ਖਾਣ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਹਿੱਸਾ ਲੈ ਕੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਜੈ ਡਾਇਮੰਡ, ਜਤਿੰਦਰ ਦੇਵਗਨ, ਰਾਜੇਸ਼ ਡਾਲੀ, ਸੰਜੀਵ ਧਮੀਜਾ, ਕਵਿਤਾ ਗੁਪਤਾ, ਮੋਹਿਤ ਗੋਇਲ, ਜਸਪ੍ਰੀਤ ਸਿੰਘ ਨੇ ਸਕੂਲ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ।

Advertisement

Advertisement