ਸਕੂਲ ’ਚ ਵਿਸ਼ਵ ਧਰਤੀ ਦਿਵਸ ਮਨਾਇਆ
05:37 AM Apr 25, 2025 IST
ਧਾਰੀਵਾਲ: ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿੱਚ ਪ੍ਰਿੰਸੀਪਲ ਐੱਸਬੀ ਨਾਯਰ ਦੀ ਸਰਪ੍ਰਸਤੀ ਹੇਠ ਅਤੇ ਪ੍ਰਬੰਧਕ ਨਵਦੀਪ ਕੌਰ ਤੇ ਕੁਲਦੀਪ ਕੌਰ ਦੀ ਅਗਵਾਈ ਵਿੱਚ ‘ਵਿਸਵ ਧਰਤੀ ਦਿਵਸ’ ਮਨਾਇਆ। ਇਸ ਮੌਕੇ ਧਰਤੀ ਬਚਾਓ ਵਿਸ਼ੇ ’ਤੇ ਅਧਾਰਿਤ ਵਿਦਿਆਰਥੀਆਂ ਦੇ ਅੰਤਰ ਹਾਊਸ ਭਾਸ਼ਣ ਮੁਕਾਬਲੇ ਕਰਵਾਏ। ਸਕੂਲ ਦੇ ਚਾਰ ਹਾਊਸ ਸਫਾਇਰ, ਐਮਰਲਡ, ਐਂਬਰ ਤੇ ਰੂਬੀ ਦੇ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਿਚਾਰ ਪੇਸ਼ ਕੀਤੇ। ਜੂਨੀਅਰ ਬਲਾਕ ਦੇ ਛੋਟੇ ਵਿਦਿਆਰਥੀਆਂ ਦੁਆਰਾ ਵੱਖ ਵੱਖ ਕਲਾਕ੍ਰਿਤੀਆਂ ਬਣਾ ਕੇ ਧਰਤੀ ਬਚਾਉਣ ਦੇ ਉਪਰਾਲੇ ਕਰਨ ਦਾ ਸੁਨੇਹਾ ਦਿੱਤਾ। ਤੀਜੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਚਾਰਟਾਂ ’ਤੇ ਵੱਖ-ਵੱਖ ਆਕ੍ਰਿਤੀਆਂ ਤਿਆਰ ਕਰਕੇ ਧਰਤੀ ਮਾਂ ਦੀ ਸੁਰੱਖਿਆ ਦਾ ਸੰਦੇਸ਼ ਦਿੱਤਾ। -ਪੱਤਰ ਪ੍ਰੇਰਕ
Advertisement
Advertisement