ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲ ’ਚ ਵਿਸਾਖੀ ਮਨਾਈ

05:38 AM Apr 13, 2025 IST
featuredImage featuredImage
ਸਟੇਟ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਅਤੇ ਪ੍ਰਿੰਸੀਪਲ ਕੰਵਰ ਨੀਲ ਕਮਲ ਸ਼ਬਦ ਗਾਇਨ ਕਰਦੇ ਹੋਏ। -ਫੋਟੋ: ਖੋਸਲਾ
ਸ਼ਾਹਕੋਟ: ਸਟੇਟ ਪਬਲਿਕ ਸਕੂਲ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ ਨਰੋਤਮ ਸਿੰਘ ਤੇ ਉੱਪ ਪ੍ਰਧਾਨ ਡਾ. ਗਗਨਦੀਪ ਕੌਰ ਦੀ ਅਗਵਾਈ ਹੇਠ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਪੰਜਾਬੀ ਵਿਭਾਗ ਵੱਲੋਂ ਕਰਵਾਏ ਇਸ ਸਮਾਗਮ ’ਚ ਪ੍ਰਿੰਸੀਪਲ ਕੰਵਰ ਨੀਲ ਕਮਲ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਇਤਿਹਾਸਿਕ ਮਹੱਤਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਆਦਰਸ਼ ਨਾਗਰਿਕ ਬਣ ਕੇ ਜੀਵਨ ਦੀ ਮੰਜ਼ਿਲ ਸਰ ਕਰਨ ਵਾਸਤੇ ਸਖਤ ਮਿਹਨਤ ਕਰਨ ਲਈ ਵੀ ਪ੍ਰੇਰਿਤ ਕੀਤਾ। ਨੌਵੀਂ ਦੀ ਖੁਸ਼ਲੀਨ ਕੌਰ ਨੇ ਵਿਸਾਖੀ ਬਾਰੇ ਵਿਚਾਰ ਸਾਂਝੇ ਕੀਤੇ। ਬਾਰ੍ਹਵੀਂ ਦੀ ਐਸ਼ਵੀਨ ਕੌਰ ਨੇ ਕਵਿਤਾ ਅਤੇ ਨਵਜੋਤ ਕੌਰ ਨੇ ਵਿਸਾਖੀ ਨਾਲ ਸਬੰਧਿਤ ਸਵਾਲ ਵਿਦਿਆਰਥੀਆਂ ਅੱਗੇ ਰੱਖੇ। -ਪੱਤਰ ਪ੍ਰੇਰਕ
Advertisement
Advertisement