ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲ ’ਚ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਕੀਰਤਨ ਦਰਬਾਰ

05:12 AM Dec 21, 2024 IST
ਸਕੂਲ ਵਿੱਚ ਕੀਰਤਨ ਸਰਵਣ ਕਰਦੇ ਹੋਏ ਵਿਦਿਆਰਥੀ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 20 ਦਸੰਬਰ
ਇਥੇ ਅੱਜ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਜ਼ੋਰਾਵਰ ਸਿੰਘ, ਫਤਹਿ ਸਿੰਘ, ਅਜੀਤ ਸਿੰਘ, ਜੁਝਾਰ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਵਿੱਚ ਧਾਰਮਿਕ ਕੀਰਤਨ-ਦਰਬਾਰ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਗਾਗਾ ਤੋੰ ਆਏ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ, ਭਾਈ ਮਨਜੀਤ ਸਿੰਘ ਅਤੇ ਭਾਈ ਜਗਤਾਰ ਸਿੰਘ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਸਿੱਖ ਧਰਮ ਦੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂ ਕਰਵਾਇਆ। ਸਕੂਲ ਵਿਦਿਆਰਥੀਆਂ ਨੇ ਧਾਰਮਿਕ ਗੀਤ ਅਤੇ ਸ਼ਬਦ ਗਾਇਨ ਕੀਤੇ। ਸਕੂਲ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਨੇ ਕਿਹਾ ਕਿ ਦੁਨੀਆ ਦੇ ਇਤਿਹਾਸ ’ਚ ਕੁਰਬਾਨੀ ਦੀ ਅਜਿਹੀ ਮਿਸਾਲ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੇ ਵਿਚਾਰਾਂ ਨੂੰ ਅਮਲੀ ਰੂਪ ਵਿੱਚ ਜ਼ਿੰਦਗੀ ’ਚ ਢਾਲਣਾ ਚਾਹੀਦਾ ਹੈ। ਤਾਰੀ ਗਾਗਾ ਅਤੇ ਭੁਪਿੰਦਰਪਾਲ ਸ਼ਰਮਾ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਮੰਚ ਸੰਚਾਲਨ ਰਜਨੀ ਅਗਰਵਾਲ ਨੇ ਕੀਤਾ।

Advertisement

ਲਾਇਸੈਂਸ ਹੋਲਡਰ ਐਸੋਸੀਏਸ਼ਨ ਨੇ ਲੰਗਰ ਲਾਇਆ
ਰਾਜਪੁਰਾ: ਮਿਨੀ ਸਕੱਤਰੇਤ ਰਾਜਪੁਰਾ ਵਿੱਚ ਲਾਇਸੈਂਸ ਹੋਲਡਰ ਐਸੋਸੀਏਸ਼ਨ ਵੱਲੋਂ ਸਮੂਹ ਬੂਥ ਹੋਲਡਰਾਂ ਦੇ ਸਹਿਯੋਗ ਨਾਲ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਾਇਆ ਗਿਆ। ਸਵੇਰੇ ਵੇਲੇ ਬੂਥ ਹੋਲਡਰਾਂ ਨੇ ਚਾਹ ਬਿਸਕੁਟ ਦਾ ਲੰਗਰ ਲਾਇਆ। ਇਸ ਉਪਰੰਤ ਦਾਲ-ਸਬਜ਼ੀ, ਫੁਲਕਾ ਤੇ ਚੌਲਾਂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਲਾਇਸੈਂਸ ਹੋਲਡਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੀਤਮ ਸਿੰਘ ਨੇ ਦੱਸਿਆ ਕਿ ਲਾਇਸੈਂਸ ਹੋਲਡਰਾਂ ਵੱਲੋਂ ਸਾਲ ਵਿਚ ਦੋ ਵਾਰ ਲੰਗਰ ਲਾਇਆ ਜਾਂਦਾ ਹੈ। ਇਸ ਮੌਕੇ ਗੁਰਬਚਨ ਸਿੰਘ ਸੈਦਖੇੜੀ, ਹਰਨੇਕ ਸਿੰਘ, ਹਰਜੀਤ ਸਿੰਘ ਮਿੰਟੂ, ਨਵਿੰਦਰ ਸਿੰਘ ਰਿੰਕੂ, ਲਾਲੀ ਨੰਦਗੜ੍ਹ, ਭੁਪਿੰਦਰ ਚੋਪੜਾ, ਤਲਵਿੰਦਰ ਸਿੰਘ, ਮਨਜੀਤ ਸਿੰਘ ਅਤੇ ਮੇਜੀ ਚੌਹਾਨ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement