ਸਕੂਲ ’ਚ ਸਾਲਾਨਾ ਖੇਡ ਤੇ ਸੱਭਿਆਚਾਰਕ ਸਮਾਰੋਹ
ਪੱਤਰ ਪ੍ਰੇਰਕ
ਬਨੂੜ, 21 ਦਸੰਬਰ
ਸ਼ਿਵਾਲਿਕ ਕਾਨਵੈਂਟ ਸਕੂਲ ਬਨੂੜ ਵੱਲੋਂ ਸਾਲਾਨਾ ਖੇਡ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਆਮ ਆਦਮੀ ਪਾਰਟੀ ਦੇ ਸੂਬਾਈ ਬੁਲਾਰੇ ਐਡਵੋਕੇਟ ਬਿਕਰਮਜੀਤ ਪਾਸੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੇ ਚੇਅਰਮੈਨ ਰਮੇਸ਼ ਭਾਰਦਵਾਜ ਅਤੇ ਸੁਮਨ ਭਾਰਦਵਾਜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦਾ ਆਰੰਭ ਮੁੱਖ ਮਹਿਮਾਨ ਵੱਲੋਂ ਸ਼ਮ੍ਹਾ ਰੋਸ਼ਨ ਕਰਨ ਅਤੇ ਸਕੂਲੀ ਵਿਦਿਆਰਥੀਆਂ ਦੇ ਮਾਰਚ ਪਾਸਟ ਨਾਲ ਹੋਇਆ। ਇਸ ਤੋਂ ਬਾਅਦ ਸਰਸਵਤੀ ਵੰਦਨਾ ਦੀ ਪੇਸ਼ਕਾਰੀ ਹੋਈ। ਇਸ ਉਪਰੰਤ ਨਰਸਰੀ ਤੋਂ ਲੈ ਕੇ ਬਾਰਵੀਂ ਤੱਕ ਦੇ ਵਿਦਿਆਰਥੀਆਂ ਦੇ 100, 200 ਮੀਟਰ ਦੌੜਾਂ, ਕਰੋਲ ਰੇਸ, ਹਰਡਲਜ਼ ਰੇਸ, ਵਾਲੀਬਾਲ, ਬੈਡਮਿੰਟਨ, ਰੱਸਾਕੱਸੀ, ਕਰਾਟੇ, ਪੀਟੀ ਅਤੇ ਯੋਗ ਮੁਕਾਬਲੇ ਕਰਵਾਏ ਗਏ। ਸੱਭਿਆਚਾਰਕ ਪ੍ਰੋਗਰਾਮ ਵਿੱਚ ਬੱਚਿਆਂ ਨੇ ਗੀਤ, ਕਵਿਤਾਵਾਂ, ਕੋਰਿਓਗ੍ਰਾਫ਼ੀ ਅਤੇ ਭੰਗੜਾ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਸਕੂਲ ਪ੍ਰਿੰਸੀਪਲ ਚੀਨੂੰ ਸ਼ਰਮਾ ਨੇ ਸਲਾਨਾ ਰਿਪੋਰਟ ਪੜ੍ਹਦਿਆਂ ਵਿੱਦਿਅਕ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਸਕੂਲ ਦੀਆਂ ਪ੍ਰਾਪਤੀਆਂ ਗਿਣਾਈਆਂ। ਸਕੂਲ ਦੇ ਡਾਇਰੈਕਟਰ ਆਸ਼ੂਤੋਸ਼ ਨੇ ਸਾਰਿਆਂ ਦਾ ਧੰਨਵਾਦ ਕੀਤਾ। ਮੁੱਖ ਮਹਿਮਾਨ ਐਡਵੋਕੇਟ ਬਿਕਰਮਜੀਤ ਪਾਸੀ ਨੇ ਜੇਤੂ ਬੱਚਿਆਂ ਨੂੰ ਮੈਡਲ ਅਤੇ ਹੋਰ ਇਨਾਮਾਂ ਨਾਲ ਸਨਮਾਨਿਆ।