ਸਕੂਲ ਦਾ ਇਨਾਮ ਵੰਡ ਸਮਾਗਮ
05:17 AM Apr 01, 2025 IST
ਕਾਦੀਆਂ: ਇੱਥੇ ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਹੋਇਆ। ਸਮਾਗਮ ਵਿੱਚ ਸਕੂਲ ਡਾਇਰੈਕਟਰ ਮਨੋਹਰ ਲਾਲ ਸ਼ਰਮਾ, ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਰਾਜੇਸ਼ ਕੁਮਾਰ ਸ਼ਰਮਾ ਤੇ ਕੋ-ਆਰਡੀਨੇਟਰ ਪ੍ਰਿੰਸੀਪਲ ਡਾ. ਸ਼ਾਲਿਨੀ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਬੱਚਿਆਂ ਨੇ ਸਕਿੱਟਾਂ, ਕੋਰਿਓਗਰਾਫੀਆਂ, ਗਿੱਧਾ, ਭੰਗੜਾ ਆਦਿ ਪੇਸ਼ ਕੀਤਾ। ਸਕੂਲ ਪ੍ਰਿੰਸੀਪਲ ਕੋਮਲ ਅਗਰਵਾਲ, ਵਾਈਸ ਪ੍ਰਿੰਸੀਪਲ ਰਕੇਸ਼ ਕੁਮਾਰ ਅਤੇ ਹੈੱਡ ਮਿਸਟ੍ਰੈਸ ਸਿਮਰਤ ਕੌਰ ਨੇ ਪਾਸ ਹੋਏ ਸਾਰੇ ਵਿਦਿਆਰਥੀਆਂ ਅਤੇ ਪੁਜੀਸ਼ਨਾਂ ਪ੍ਰਾਪਤ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਸਕੂਲ ਦੇ 2025-2026 ਦੇ ਸੈਸ਼ਨ ਕੈਲੰਡਰ ਵੀ ਜਾਰੀ ਕੀਤਾ ਗਿਆ। -ਪੱਤਰ ਪ੍ਰੇਰਕ
Advertisement
Advertisement
Advertisement