ਸਕੂਲ ਦਾ ਨਾਮ ਚਮਕਾਉਣ ਵਾਲੇ ਵਿਦਿਆਰਥੀ ਸਨਮਾਨੇ
05:15 AM May 17, 2025 IST
ਸਮਰਾਲਾ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ ਪਹਿਲੇ ਸਥਾਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਤੇ ਵੱਖ-ਵੱਖ ਵਿਸ਼ਿਆਂ ’ਚੋਂ ਪੂਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਅੱਜ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਵਿਸ਼ੇਸ਼ ਤੌਰ ’ਤੇ ਸਨਮਾਨਿਆ। ਸ੍ਰੀ ਕਾਹਲੋਂ ਨੇ ਦੱਸਿਆ ਕਿ ਕਾਮਰਸ ’ਚੋਂ ਹਰਸ਼ਦੀਪ ਕੌਰ, ਰਮਨਪ੍ਰੀਤ ਕੌਰ ਦੋਵਾਂ ਨੇ 96.8, ਮਨਕਰਨ ਸਿੰਘ ਨੇ 96 ਤੇ ਰਾਹੁਲ ਸੇਠੀ ਨੇ 93.8 ਫ਼ੀਸਦ ਅੰਕ ਹਾਸਲ ਕੀਤੇ ਹਨ। ਇਸ ਮੌਕੇ ਵਿਦਿਆਰਥੀਆਂ ਦੇ ਨਾਲ ਕਲਾਸ ਇੰਚਾਰਜ ਸੁਰਜੀਤ ਕੌਰ, ਜਸਪ੍ਰੀਤ ਕੌਰ ਵੀ ਹਾਜ਼ਰ ਸਨ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਸਭ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ
Advertisement
Advertisement