ਸਕੂਲ ਦੇ ਟਰਾਂਸਪੋਰਟ ਤੇ ਸਫ਼ਾਈ ਕਾਮਿਆਂ ਦਾ ਸਨਮਾਨ
05:51 AM Mar 13, 2025 IST
ਗੁਰੂਸਰ ਸੁਧਾਰ: ਇੱਥੇ ਜਤਿੰਦਰਾ ਗਰੀਨਫ਼ੀਲਡ ਸਕੂਲ ਵਿੱਚ ਸਕੂਲ ਦੇ ਸਥਾਪਨਾ ਦਿਵਸ ਮੌਕੇ ਸਕੂਲ ਦੇ ਸਹਿਕਰਮੀਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਕੂਲ ਦੇ ਟਰਾਂਸਪੋਰਟ ਕਾਮਿਆਂ ਨੂੰ ਬਿਹਤਰੀਨ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਦੇ ਸਫ਼ਾਈ ਸੇਵਕਾਂ ਨੂੰ ਵੀ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਦਿੱਤੇ ਗਏ। ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਸਕੱਤਰ ਜਗਦੇਵ ਕੌਰ ਥਿੰਦ, ਪ੍ਰਧਾਨ ਡਾਕਟਰ ਐੱਚਐੱਸ ਧਾਲੀਵਾਲ, ਮੈਨੇਜਿੰਗ ਡਾਇਰੈਕਟਰ ਡਾਕਟਰ ਮਨਪ੍ਰੀਤ ਕੌਰ ਧਾਲੀਵਾਲ ਅਤੇ ਸਕੂਲ ਦੇ ਪ੍ਰਿੰਸੀਪਲ ਚੰਦਰ ਸ਼ੇਖਰ ਨੇ ਕਿਹਾ ਕਿ ਸਕੂਲ ਦੇ ਟਰਾਂਸਪੋਰਟ ਕਾਮੇ ਵਿਦਿਆਰਥੀਆਂ ਨੂੰ ਹਰ ਰੋਜ਼ ਘਰ ਤੋਂ ਸਕੂਲ ਅਤੇ ਸਕੂਲ ਤੋਂ ਘਰ ਸੁਰੱਖਿਅਤ ਢੰਗ ਨਾਲ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਸਫ਼ਾਈ ਸੇਵਕ ਸਕੂਲ ਦੀ ਸੁੰਦਰਤਾ ਨੂੰ ਚਾਰ ਚੰਦ ਲਾਉਂਦੇ ਹਨ।-ਪੱਤਰ ਪ੍ਰੇਰਕ
Advertisement
Advertisement