ਸਕੂਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ
06:24 AM Apr 04, 2025 IST
ਦਿੜ੍ਹਬਾ ਮੰਡੀ: ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿੱਚ ਸਕੂਲ ਦੇ ਇੰਚਾਰਜ ਪ੍ਰਿੰਸੀਪਲ ਲੈਕਚਰਾਰ ਹਰਸੰਤ ਸਿੰਘ ਰੋੜੇਵਾਲ ਅਤੇ ਸਮੁੱਚੇ ਸਟਾਫ ਵੱਲੋਂ ਰਖਾਏ ਗਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ। ਭੋਗ ਮਗਰੋਂ ਗੁਰੂ ਕਾ ਲੰਗਰ ਵਰਤਾਇਆ ਗਿਆ। ਇਸ ਮੌਕੇ ਸਕੂਲ ਮੁਖੀ ਹਰਸੰਤ ਸਿੰਘ ਰੋੜੇਵਾਲ ਨੇ ਕਿਹਾ ਕਿ ਨਵਾਂ ਸੈਸ਼ਨ ਸ਼ੁਰੂ ਹੁੰਦਿਆਂ ਹੀ ਸਕੂਲ ਵਿੱਚ ਸੁਖਮਨੀ ਸਾਹਿਬ ਦਾ ਪਾਠ ਰਖਾਇਆ ਜਾਂਦਾ ਹੈ। ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਹਰੀਕਾ, ਆਮ ਆਦਮੀ ਪਾਰਟੀ ਦੇ ਬਲਾਕ ਆਗੂ ਗੁਰਮੀਤ ਸਿੰਘ ਹਰੀਕਾ ਪ੍ਰਧਾਨ ਸਹਿਕਾਰੀ ਸੁਸਾਇਟੀ ਕੌਹਰੀਆਂ, ਅਜੈਬ ਸਿੰਘ ਕੌਹਰੀਆਂ, ਸਰਪੰਚ ਮਾਲਵਿੰਦਰ ਸਿੰਘ, ਸਾਬਕਾ ਗਾਂਧਾ ਸਿੰਘ, ਮਾਸਟਰ ਚਰਨਜੀਤ ਸਿੰਘ, ਕੁਲਦੀਪ ਸਿੰਘ, ਹਰੀ ਸਿੰਘ, ਪ੍ਰਦੀਪ ਸਿੰਘ, ਮੰਜੂ ਬਾਲਾ, ਨੀਰੂ ਬਾਲਾ, ਸਿਮਰਜੀਤ ਕੌਰ, ਹਰਪ੍ਰੀਤ ਕੌਰ ਆਦਿ ਸਕੂਲ ਸਟਾਫ, ਪਿੰਡ ਦੇ ਪਤਵੰਤੇ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement