ਸਕੂਲ ਪ੍ਰਬੰਧਕਾਂ ਵੱਲੋਂ ਮਿਤਾਲੀ ਸੂਦ ਦਾ ਸਨਮਾਨ
05:54 AM May 03, 2025 IST
ਮਾਛੀਵਾੜਾ: ਸੀਆਈਐੱਸਸੀਈ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਮਾਛੀਵਾੜਾ ਸੈਕਰਡ ਹਾਰਟ ਕਾਨਵੈਂਟ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਵਿਦਿਆਰਥਣ ਮਿਤਾਲੀ ਸੂਦ ਨੇ 99 ਫੀਸਦੀ ਅੰਕ ਪ੍ਰਾਪਤ ਕਰਕੇ ਲੁਧਿਆਣਾ ਜ਼ਿਲੇ ’ਚੋਂ ਅੱਵਲ ਰਹੀ। ਸਕੂਲ ਵਿੱਚ ਸਮਾਰੋਹ ਦੌਰਾਨ ਮਿਤਾਲੀ ਸੂਦ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਜੈਸਮੀਨ ਕੌਰ ਨੇ 98 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ’ਚੋਂ ਦੂਜਾ ਅਤੇ ਹਰਤੇਜਸ ਭੰਗੂ ਨੇ 97.6 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਆਈਐੱਸਸੀ ਦੀ ਬਾਰ੍ਹਵੀਂ ਪ੍ਰੀਖਿਆ ਦੇ ਨਤੀਜੇ ਵਿੱਚ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਵਿਦਿਆਰਥਣ ਨੇ ਹਰਕੀਰਤ ਕੌਰ ਨੇ 93.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਸਿਮਰਨਦੀਪ ਕੌਰ ਨੇ 91.5 ਫ਼ੀਸਦੀ ਨਾਲ ਦੂਜਾ ਅਤੇ ਸੀਤ ਕੌਰ ਬਾਜਵਾ ਨੇ 91 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। -ਪੱਤਰ ਪ੍ਰੇੇਰਕ
Advertisement
Advertisement