ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲ ਬੱਸਾਂ ਦੇ ਡਰਾਈਵਰਾਂ ਨੂੰ ਜਾਗਰੂਕ ਕੀਤਾ

04:13 AM Jan 14, 2025 IST
ਟ੍ਰਿਬਿਊਨ ਨਿਊਜ਼ ਸਰਵਿਸ
Advertisement

ਲੁਧਿਆਣਾ, 13 ਜਨਵਰੀ

ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੀ ਮੁਹਿੰਮ ਦੇ ਹਿੱਸੇ ਵਜੋਂ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਲੁਧਿਆਣਾ ਕੁਲਦੀਪ ਬਾਵਾ ਨੇ ਏਸੀਪੀ ਟਰੈਫਿਕ ਗੁਰਪ੍ਰੀਤ ਸਿੰਘ ਨਾਲ ਮਿਲ ਕੇ ਸਮਰਾਲਾ ਚੌਕ ਵਿੱਚ ਸਕੂਲ ਬੱਸਾਂ, ਭਾਰੀ ਵਾਹਨਾਂ ਤੇ ਦੋਪਹੀਆ ਵਾਹਨਾਂ ਦੇ ਡਰਾਈਵਰਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਬਿਨਾਂ ਹੈਲਮੇਟ ਵਾਲੇ ਦੋਪਹੀਆ ਵਾਹਨ ਚਾਲਕ ਨੂੰ 150 ਹੈਲਮੇਟ ਵੀ ਵੰਡੇ। ਇਹ ਹੈਲਮੇਟ ਐੱਨਜੀਓ ਰੂਟਸ ਮੁਹਾਲੀ ਵੱਲੋਂ ਦਿੱਤੇ ਗਏ ਸਨ। ਇਸ ਤੋਂ ਇਲਾਵਾ ਵੱਖ-ਵੱਖ ਵਾਹਨਾਂ ’ਤੇ ਰਿਫਲੈਕਟਰ ਲਾਏ ਗਏ।

Advertisement

ਸਕੱਤਰ ਆਰ.ਟੀ.ਏ ਅਤੇ ਏ.ਸੀ.ਪੀ. ਨੇ ਸੜਕ ਹਾਦਸਿਆਂ ਨੂੰ ਘਟਾਉਣ ਵਿੱਚ ਮਦਦ ਲਈ ਆਟੋ-ਰਿਕਸ਼ਾ, ਦੋਪਹੀਆ ਵਾਹਨ, ਚਾਰ ਪਹੀਆ ਵਾਹਨ, ਸਕੂਲ ਬੱਸਾਂ ਅਤੇ ਹੋਰ ਵਾਹਨਾਂ ਦੇ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਨਾਲ ਹਾਦਸਿਆਂ ਦੇ ਜ਼ੋਖਮ ਨੂੰ ਕਾਫ਼ੀ ਹੱਦ ਤੱਕ ਘੱਟ ਕੀਤਾ ਜਾ ਸਕਦਾ ਹੈ ਅਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਸਾਈਨ ਬੋਰਡਾਂ ਦੀ ਪਾਲਣਾ ਕਰਨ, ਗਤੀ ਸੀਮਾਵਾਂ ਦਾ ਧਿਆਨ ਰੱਖਣ, ਸ਼ਰਾਬ ਜਾਂ ਨਸ਼ੀਲੇ ਪਦਾਰਥਾਂ ਦੇ ਪ੍ਰਭਾਵ ਹੇਠ ਗੱਡੀ ਚਲਾਉਣ ਤੋਂ ਬਚਣ ਅਤੇ ਆਪਣੇ ਵਾਹਨਾਂ ਦੀ ਨਿਯਮਤ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ।

 

Advertisement