ਸਕੂਲ ਮਾਲਕ ਦੀ ਕਾਰ ’ਤੇ ਗੋਲੀਆਂ ਚਲਾਈਆਂ
05:25 AM Apr 11, 2025 IST
ਪੱਤਰ ਪ੍ਰੇਰਕ
ਤਰਨ ਤਾਰਨ, 10 ਅਪਰੈਲ
ਸਰਹੱਦੀ ਖੇਤਰ ਦੇ ਪਿੰਡ ਦਾਸੂਵਾਲ ਦੇ ਸੰਤ ਕਬੀਰ ਡੇ-ਬੋਰਡਿੰਗ ਸਕੂਲ ਦੇ ਮਾਲਕ ਦੀ ਕਾਰ ’ਤੇ ਗੈਂਗਸਟਰਾਂ ਦੇ ਦੋ ਗੁਰਗਿਆਂ ਨੇ ਗੋਲੀਆਂ ਚਲਾਈਆਂ। ਸਕੂਲ ਦੇ ਮਾਲਕ ਵੱਲੋਂ ਆਪਣੀ ਕਾਰ ਸਕੂਲ ਦੇ ਬਾਹਰ ਖੜ੍ਹੀ ਕੀਤੀ ਹੋਈ ਸੀ। ਸਕੂਲ ਮਾਲਕ ਨੇ ਪੁਲੀਸ ਨੂੰ ਦੱਸਿਆ ਕਿ ਨਕਾਬਪੋਸ਼ ਹਥਿਆਰਬੰਦ ਉਸ ਦੀ ਕਾਰ ’ਤੇ ਗੋਲੀਆਂ ਚਲਾ ਕੇ ਮੋਟਰਸਾਈਕਲ ’ਤੇ ਫਰਾਰ ਹੋ ਗਏ| ਇਸ ਇਲਾਕੇ ਅੰਦਰ ਵਿਦੇਸ਼ ਬੈਠੇ ਗੈਂਗਸਟਰ ਪ੍ਰਭ ਦਾਸੂਵਾਲ ਵੱਲੋਂ ਕਾਰੋਬਾਰੀਆਂ ਤੋਂ ਲੱਖਾਂ ਰੁਪਏ ਦੀ ਫ਼ਿਰੌਤੀ ਦੀ ਮੰਗ ਕੀਤੀ ਜਾਂਦੀ ਹੈ ਅਤੇ ਇਨਕਾਰ ਕਰਨ ’ਤੇ ਲੋਕਾਂ ਨੂੰ ਡਰਾਉਣ ਲਈ ਉਨ੍ਹਾਂ ਦੇ ਟਿਕਾਣਿਆਂ ’ਤੇ ਗੋਲੀਆਂ ਚਲਾਈਆਂ ਜਾਂਦੀਆਂ ਹਨ| ਇਸ ਸਬੰਧੀ ਥਾਣਾ ਪੱਟੀ ਸਦਰ ਦੀ ਪੁਲੀਸ ਨੇ ਬੀਐੱਨਐੱਸ ਅਤੇ ਅਸਲਾ ਐਕਟ ਦੀਆਂ ਵੱਖ ਵੱਖ ਧਾਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਹੈ।
Advertisement
Advertisement