ਸਕੂਲ ਮੈਂਟਰਸ਼ਿਪ ਪ੍ਰੋਗਰਾਮ ਸ਼ੁਰੂ: ਬੈਂਸ
06:33 AM Apr 05, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਅਪਰੈਲ
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ’ਚ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਸ਼ੁਰੂ ਕੀਤਾ ਗਿਆ ਹੈ। ਇਸ ਵਿੱਚ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ ਲਈ ਸੀਨੀਅਰ ਆਈਏਐੱਸ ਤੇ ਆਈਪੀਐੱਸ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਇੱਥੇ ਪ੍ਰੈੱਸ ਕਾਨਫ਼ਰੰਸ ’ਚ ਸ੍ਰੀ ਬੈਂਸ ਨੇ ਕਿਹਾ ਕਿ ਸੀਨੀਅਰ ਨੌਕਰਸ਼ਾਹ ਸਵੈ-ਇੱਛਾ ਨਾਲ ਇਕ ਸਰਕਾਰੀ ਸਕੂਲ ਦੀ ਚੋਣ ਕਰ ਸਕਦੇ ਹਨ। ਇਸ ਨਾਲ ਅਧਿਆਪਕਾਂ ਨੂੰ ਨਵੀਨਤਾਕਾਰੀ ਸਿੱਖਿਆ ਪ੍ਰਣਾਲੀ ਅਪਣਾਉਣ ਵਿੱਚ ਸਹਾਇਤਾ ਮਿਲੇਗੀ। ਬੈਂਸ ਨੇ ਕਿਹਾ ਕਿ ਅਧਿਕਾਰੀਆਂ ਨੂੰ ਦੂਰ-ਦੁਰਾਡੇ, ਪੇਂਡੂ ਜਾਂ ਚੁਣੌਤੀਪੂਰਨ ਸਥਿਤੀਆਂ ਵਾਲੇ ਸਕੂਲਾਂ ਨੂੰ ਚੁਣਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਇਕ ਵਾਰ ਸਕੂਲ ਚੁਣਨ ਤੋਂ ਬਾਅਦ ਅਧਿਕਾਰੀ ਘੱਟੋ-ਘੱਟ ਪੰਜ ਸਾਲ ਲਈ ਉਸ ਦਾ ਮਾਰਗ ਦਰਸ਼ਨ ਕਰਨਗੇ।
Advertisement
Advertisement