ਸਕੂਲ ਵਿੱਚ ਖੇਡ ਮੁਕਾਬਲੇ ਕਰਵਾਏ
06:33 AM Jan 01, 2025 IST
ਕਾਹਨੂੰਵਾਨ: ਸਥਾਨਕ ਬਲਾਕ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਸੈਦੋਵਾਲ ਕਲਾਂ ਵਿੱਚ ਖੇਡ ਮੁਕਾਬਲੇ ਕਰਵਾਏ ਗਏ। ਸਕੂਲ ਮੁਖੀ ਡੀਪੀਆਈ ਵਿਕਰਮਜੀਤ ਸਿੰਘ ਨੇ ਦੱਸਿਆ ਬੀਤੇ ਦਿਨ ਉਨ੍ਹਾਂ ਦੇ ਸਕੂਲ ਵਿੱਚ ਵਿਦਿਆਰਥੀਆਂ ਦੇ ਵੱਖ-ਵੱਖ ਹਾਊਸਾਂ ਦੇ ਖੇਡ ਮੁਕਾਬਲੇ ਕਰਵਾਏ ਗਏ। ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਖੇਡਾਂ ਵਿਚੋਂ ਜੇਤੂ ਖਿਡਾਰੀਆਂ ਨੂੰ ਅਧਿਆਪਕ ਨੀਨਾ ਸ਼ਰਮਾ ਅਤੇ ਸਮੂਹ ਸਟਾਫ਼ ਨੇ ਇਨਾਮ ਵੰਡੇ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸੋਨੇ, ਚਾਂਦੀ ਅਤੇ ਕਾਂਸੇ ਦੇ ਤਗਮੇ ਦਿੱਤੇ ਗਏ। ਲੜਕਿਆਂ ਵਿਚੋਂ ਵਧੀਆ ਖਿਡਾਰੀ ਕਰਨਪ੍ਰੀਤ ਅਤੇ ਲੜਕੀਆਂ ਵਿਚੋਂ ਸਭ ਤੋਂ ਵਧੀਆ ਖਿਡਾਰੀ ਗੁਰਜੀਤ ਕੌਰ ਨੂੰ ਚੁਣਿਆ ਗਿਆ। ਇਸ ਮੌਕੇ ਸਮੁੱਚਾ ਇਨਾਮ ਗਾਂਧੀ ਹਾਊਸ ਨੇ ਜਿੱਤਿਆ। ਸਕੂਲ ਮੁਖੀ ਵੱਲੋਂ ਵਿਦਿਆਰਥੀਆਂ ਦੀ ਖੇਡਾਂ ਲਈ ਵਧੀਆ ਤਿਆਰੀ ਕਰਵਾਉਣ ਵਾਲੇ ਮਿਹਨਤੀ ਅਧਿਆਪਕਾਂ ਦਾ ਵੀ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ
Advertisement
Advertisement