ਸਕੂਲ ਵਿੱਚ ਧਾਰਮਿਕ ਸਮਾਗਮ
05:53 AM Mar 27, 2025 IST
ਧਾਰੀਵਾਲ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧਾਂ ਅਧੀਨ ਚੱਲ ਰਹੀ ਸੰਸਥਾ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਵਿਖੇ ਨਵੇਂ ਵਿੱਦਿਅਕ ਸ਼ੈਸ਼ਨ ਦੀ ਆਰੰਭਤਾ ਮੌਕੇ ਸਮਾਗਮ ਕਰਵਾਇਆ। ਸਮਾਗਮ ਦੌਰਾਨ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੁਆਰਾ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਅਨੰਦ ਸਾਹਿਬ ਦੇ ਪਾਠ ਕੀਤੇ ਗਏ। ਸਕੂਲ ਪ੍ਰਿੰਸੀਪਲ ਸਰਬਜੀਤ ਕੌਰ ਨੇ ਨਵੇਂ ਵਿਦਿਅਕ ਸ਼ੈਸ਼ਨ ਵਿੱਚ ਵਿਦਿਆਰਥੀਆਂ ਨੂੰ ਪੂਰੀ ਲਗਨ ਨਾਲ ਸਖਤ ਮਿਹਨਤ ਕਰਨ ਅਤੇ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਵਿੱਚ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਸ਼ਾਮਲ ਸਨ। -ਪੱਤਰ ਪ੍ਰੇਰਕ
Advertisement
Advertisement
Advertisement