ਸਕੂਲ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ
06:23 AM Apr 16, 2025 IST
ਜੰਡਿਆਲਾ ਮੰਜਕੀ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਦੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੀ ਪਿੰਡ ’ਚ ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ (ਸਟੇਟ ਐਵਾਰਡੀ) ਦੀ ਅਗਵਾਈ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਜਲੰਧਰ ਆਉਣੀ ਤੋਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ (ਚੇਅਰਪਰਸਨ ਇੰਪਰੂਵਮੈਂਟ ਟਰੱਸਟ ਜਲੰਧਰ) ਨੇ ਬਤੌਰ ਮੁੱਖ ਮਹਿਮਾਨ ਹਾਜ਼ਰੀ ਭਰੀ। ਉਨ੍ਹਾਂ ਸਕੂਲ ਵਿੱਚ 75 ਹਜ਼ਾਰ ਰੁਪਏ ਦੀ ਲਾਗਤ ਨਾਲ ਬਣੇ ਓਪਨ ਮਲਟੀ ਜਿਮ ਸਣੇ ਸੰਪੂਰਨ ਹੋਏ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ 9 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੇ ਨਵੇਂ ਕਲਾਸ ਰੂਮ ਦਾ ਨੀਂਹ ਪੱਥਰ ਰੱਖਿਆ।
Advertisement
Advertisement