ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਸਮਾਗਮ
06:47 AM Mar 31, 2025 IST
ਚੰਡੀਗੜ੍ਹ: ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਸੈਕਟਰ-42 ਦੇ ਪੋਸਟ ਗ੍ਰੇਜੂਏਟ ਸਰਕਾਰੀ ਕਾਲਜ ਲੜਕੀਆਂ ਵਿੱਚ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਟੇਟ ਬੈਂਕ ਆਫ਼ ਇੰਡੀਆ ਦੇ ਪੰਚਕੂਲਾ ਵਿੱਚ ਸਥਿਤ ਪ੍ਰਬੰਧਕੀ ਦਫ਼ਤਰ ਦੇ ਡਿਪਟੀ ਜਨਰਲ ਮੈਨੇਜਰ ਟੀਕਮ ਸਿੰਘ ਗਹਿਲੋਤ ਮੁੱਖ ਮਹਿਮਾਨ ਵਜੋਂ ਪਹੁੰਚੇ, ਜਦੋਂ ਕਿ ਸਟੇਟ ਬੈਂਕ ਆਫ਼ ਇੰਡੀਆ ਸਟਾਫ਼ ਐਸੋਸੀਏਸ਼ਨ ਚੰਡੀਗੜ੍ਹ ਦੇ ਜਨਰਲ ਸਕੱਤਰ ਇਕਬਾਲ ਸਿੰਘ ਮੱਲ੍ਹੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਸਮਾਗਮ ਵਿੱਚ ਬੈਂਕ ਦੇ ਮੁਲਾਜ਼ਮਾਂ ਵੱਲੋਂ ਵੀ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਡਾਂਸ ਤੇ ਕਵਿਤਾ ਦੀ ਪੇਸ਼ਕਾਰੀ ਦਿੱਤੀ ਗਈ।-ਟ੍ਰਿਬਿਊਨ ਨਿਊਜ਼ ਸਰਵਿਸ
Advertisement
Advertisement