ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ’ਤੇ ਖੜ੍ਹਾ ਸੀਵਰੇਜ ਦਾ ਪਾਣੀ ਬਣਿਆ ਮੁਸੀਬਤ

04:46 AM May 11, 2025 IST
featuredImage featuredImage
ਮੁਕਤਸਰ-ਕੋਟਕਪੂਰਾ ਬਾਈਪਾਸ ਉਪਰ ਫਸੀਵਰੇਜ ਦੇ ਗੰਦੇ ਪਾਣੀ ’ਚੋਂ ਲੰਘਦੇ ਹੋਏ ਵਾਹਨ ਚਾਲਕ।
ਗੁਰਸੇਵਕ ਸਿੰਘ ਪ੍ਰੀਤ
Advertisement

ਸ੍ਰੀ ਮੁਕਤਸਰ ਸਾਹਿਬ, 10 ਮਈ

ਸ਼ਹਿਰ ਦੇ ਸਭ ਤੋਂ ਅਹਿਮ ਕੋਟਕਪੂਰਾ-ਬਠਿੰਡਾ ਮਾਰਗ ਉਪਰ ਲੰਬੇ ਸਮੇਂ ਤੋਂ ਸੀਵਰੇਜ ਦਾ ਗੰਦਾ ਪਾਣੀ ਘੁੰਮ ਰਿਹਾ ਹੈ। ਇਸ ਗੰਦੇ ਪਾਣੀ ਦੇ ਮੁਸ਼ਕ ਕਾਰਨ ਰਾਹਗੀਰਾਂ ਦਾ ਇੱਥੋਂ ਲੰਘਣਾ ਵੀ ਮੁਹਾਲ ਹੋਇਆ ਪਿਆ ਹੈ। ਗੰਦੇ ਪਾਣੀ ਵਿੱਚੋਂ ਲੰਘਦੇ ਵਾਹਨ ਪੈਦਲ ਚੱਲਣ ਵਾਲਿਆਂ ਅਤੇ ਦੋਪਹੀਆ ਵਾਹਨ ਚਾਲਕਾਂ ਉਪਰ ਗੰਦੇ ਪਾਣੀ ਦੇ ਛਿੱਟੇ ਪਾ ਜਾਂਦੇ ਹਨ। ਲੰਬੇ ਸਮੇਂ ਤੋਂ ਗੰਦਾ ਪਾਣੀ ਖੜ੍ਹਾ ਰਹਿਣ ਕਰਕੇ ਸੜਕ ਵੀ ਟੁੱਟ ਰਹੀ ਹੈ ਤੇ ਇਸ ’ਤੇ ਟੋਏ ਪੈ ਗਏ ਹਨ।

Advertisement

ਜਾਣਕਾਰੀ ਅਨੁਸਾਰ ਸੀਵਰੇਜ ਦਾ ਇਹ ਗੰਦਾ ਪਾਣੀ ਕੁੱਝ ਪ੍ਰਾਈਵੇਟ ਦੁਕਾਨਦਾਰਾਂ ਦਾ ਹੈ। ਇਸ ਸਬੰਧ ’ਚ ਕੌਂਸਲ ਅਧਿਕਾਰੀਆਂ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਨੇ ਇੱਥੇ ਆਪਣੇ ਸ਼ੋਅਰੂਮ ਬਣਾਏ ਹਨ ਪਰ ਸੀਵਰੇਜ ਦਾ ਕੁਨੈਕਸ਼ਨ ਨਹੀਂ ਲਿਆ ਜਿਸ ਕਰਕੇ ਉਨ੍ਹਾਂ ਦੇ ਸੀਵਰੇਜ ਦਾ ਪਾਣੀ ਸੜਕ ’ਤੇ ਘੁੰਮਦਾ ਰਹਿੰਦਾ ਹੈ। ਇਸ ਸਬੰਧੀ ਕਮੇਟੀ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼ਹਿਰ ਵਾਸੀਆਂ ਨੇ ਸੀਵਰੇਜ ਦੇ ਪਾਣੀ ਲਈ ਜ਼ਿੰਮੇਵਾਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਾਣੀ ਦੀ ਨਿਕਾਸੀ ਲਈ ਢੁੱਕਵਾਂ ਹੱਲ ਕਰਨ ਤਾਂ ਜੋ ਰਾਹਗੀਰਾਂ ਨੂੰ ਸੁੱਖ ਦਾ ਸਾਹ ਆਵੇ ਤੇ ਸ਼ਹਿਰ ਦੀ ਖੂਬਸੂਰਤੀ ਵੀ ਬਣੀ ਰਹੇ।

 

Advertisement