ਸੜਕ ਸੁਰੱਖਿਆ ਮੁਹਿੰਮ ਤਹਿਤ 14 ਵਾਹਨਾਂ ਦੇ ਚਲਾਨ
04:02 AM Jan 05, 2025 IST
ਹੁਸ਼ਿਆਰਪੁਰ: ਰਾਸ਼ਟਰੀ ਸੁਰੱਖਿਆ ਮਹੀਨਾ 2025 ਤਹਿਤ ਅੱਜ ਰੀਜ਼ਨਲ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਮੁਹਿੰਮ ਚਲਾਈ ਗਈ। ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ 14 ਚਲਾਨ ਕੀਤੇ ਗਏ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਟਰੈਕਟਰ-ਟਰਾਲੀਆਂ, ਟਰੱਕਾਂ ਅਤੇ ਹੋਰ ਭਾਰੀ ਵਾਹਨਾਂ ਪਿੱਛੇ ਰਿਫ਼ਲੈਕਟਰ ਟੇਪ ਲਾਈ ਗਈ। ਵਾਹਨ ਚਾਲਕਾਂ ਨੂੰ ਵਿਸ਼ੇਸ਼ ਕਰਕੇ ਧੁੰਦ ਵਾਲੇ ਮੌਸਮ ਵਿੱਚ ਹੌਲੀ ਗਤੀ ਨਾਲ ਵਾਹਨ ਚਲਾਉਣ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ। ਨਾਲ ਹੀ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਰੂਰੀ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੁਹਿੰਮ ਦੌਰਾਨ ਡਰਾਈਵਰਾਂ ਨੂੰ ਸਮਝਾਇਆ ਗਿਆ ਕਿ ਧੁੰਦ ਦੇ ਮੌਸਮ ਵਿੱਚ ਵਾਹਨ ਚਲਾਉਂਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਅਤੇ ਯਕੀਨੀ ਬਣਾਉਣ ਕਿ ਵਾਹਨਾਂ ਦੀਆਂ ਲਾਈਟਾਂ ਅਤੇ ਰਿਫ਼ਲੈਕਟਰ ਸਹੀ ਢੰਗ ਨਾਲ ਕੰਮ ਕਰ ਰਹੇ ਹੋਣ। ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸੜਕ ’ਤੇ ਚੱਲਣ ਸਮੇਂ ਸਾਵਧਾਨ ਰਹਿਣ ਅਤੇ ਆਵਾਜਾਈ ਨਿਯਮਾਂ ਦੀ ਪਾਲਣ ਕਰਨ। -ਪੱਤਰ ਪ੍ਰੇਰਕ
Advertisement
Advertisement