ਸੜਕ ਹਾਦਸਿਆਂ ’ਚ ਦੋ ਹਲਾਕ
04:18 AM Dec 23, 2024 IST
ਫਗਵਾੜਾ (ਪੱਤਰ ਪ੍ਰੇਰਕ): ਇੱਥੇ ਸੜਕ ਹਾਦਸੇ ’ਚ ਔਰਤ ਦੀ ਮੌਤ ਹੋ ਗਈ ਜਦੋਂਕਿ ਦੂਜੀ ਜ਼ਖ਼ਮੀ ਹੋ ਗਈ। ਇਸ ਸਬੰਧੀ ਜਸਵਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਉਸ ਦੀ ਪਤਨੀ ਇੰਦੂ ਸ਼ਰਮਾ ਆਪਣੀ ਭੈਣ ਸਵਿਤਾ ਨਾਲ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਗਈ ਸੀ। ਜਦੋਂ ਉਹ ਵਾਪਸ ਆ ਰਹੀਆਂ ਸਨ ਤਾਂ ਕਿਸੇ ਵਾਹਨ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਪੁਲੀਸ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਸਪਰੋੜ ਬੋਨ ਮਿੱਲ ਨੇੜੇ ਸਾਈਕਲ ਸਵਾਰ ਨੂੰ ਕਿਸੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕੀਤਾ ਹੈ।
Advertisement
Advertisement