ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ

03:26 AM Jun 04, 2025 IST
featuredImage featuredImage

ਜਸਬੀਰ ਸਿੰਘ ਚਾਨਾ
ਫਗਵਾੜਾ, 3 ਜੂਨ
ਫਗਵਾੜਾ-ਚੰਡੀਗੜ੍ਹ ਬਾਈਪਾਸ ’ਤੇ ਪਿੰਡ ਖੰਗੂੜਾ ਕੱਟ ਨੇੜੇ ਕਾਰ ਨਾਲ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਮਹਿਤਪੁਰ ਤੇ ਦਵਿੰਦਰ ਪੁੱਤਰ ਚਿਰੰਜੀ ਲਾਲ ਵਾਸੀ ਢੀਂਗਰਾ ਨਵਾਂਸ਼ਹਿਰ ਵਜੋਂ ਹੋਈ ਹੈ। ਸਦਰ ਪੁਲੀਸ ਦੇ ਜਾਂਚ ਅਧਿਕਾਰੀ ਬਿੰਦਰ ਕੁਮਾਰ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਨੌਜਵਾਨ ਜਲੰਧਰ ਤੋਂ ਨਵਾਂਸ਼ਹਿਰ ਵੱਲ ਨੂੰ ਜਾ ਰਹੇ ਸਨ। ਜਦੋਂ ਇਹ ਖੰਗੂੜਾ ਕੱਟ ਨੇੜੇ ਪੁੱਜੇ ਤਾਂ ਇਨ੍ਹਾਂ ਨੂੰ ਐੱਕਸਯੂਵੀ ਕਾਰ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਦੋਵੇਂ ਜ਼ਖ਼ਮੀ ਹੋ ਗਏੇ। ਸੜਕ ਸੁਰੱਖਿਆ ਫ਼ੋਰਸ ਤੇ ਸਥਾਨਕ ਲੋਕਾਂ ਨੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਕਾਰ ਚਾਲਕ ਦੀ ਪਛਾਣ ਸਤਨਾਮ ਸਿੰਘ ਵਾਸੀ ਰਾਜਪੁਰਾ ਵਜੋਂ ਹੋਈ ਹੈ।

Advertisement

Advertisement