ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ’ਚ ਫੌਤ ਹੋਏ ਬੱਚਿਆਂ ਦੇ ਪਰਿਵਾਰਾਂ ਨੂੰ ਮਿਲੇ ਐੱਸਐੱਸਪੀ

05:39 AM May 30, 2025 IST
featuredImage featuredImage
ਮਾਪਿਆਂ ਨੂੰ ਜਲਦੀ ਕਾਰਵਾਈ ਦਾ ਭਰੋਸਾ ਦਿੰਦੇ ਹੋਏ ਐੱਸਐੱਸਪੀ ਵਰੁਣ ਸ਼ਰਮਾ।
ਅਸ਼ਵਨੀ ਗਰਗ
Advertisement

ਸਮਾਣਾ, 29 ਮਈ

ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਟਿੱਪਰ ਹਾਦਸੇ ਵਿੱਚ ਅਲਵਿਦਾ ਕਹਿ ਗਏ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਮਾਣਾ ਪਹੁੰਚੇ, ਜਿਨਾਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਮੀਡੀਆ ਨੂੰ ਸੰਬੋਧਨ ਕਰਦਿਆਂ ਐੱਸਐੱਸਪੀ ਨੇ ਕਿਹਾ ਕਿ ਟਿੱਪਰ ਹਾਦਸੇ ਦਾ ਸ਼ਿਕਾਰ ਹੋਏ ਬੱਚਿਆਂ ਦੇ ਮਾਪਿਆਂ ਦੇ ਨੁਕਸਾਨ ਦੀ ਭਰਪਾਈ ਦੁਨੀਆਂ ਦੀ ਕੋਈ ਤਾਕਤ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਟਿੱਪਰ ਦਾ ਡਰਾਈਵਰ ਭੁਪਿੰਦਰ ਸਿੰਘ ਹਾਦਸੇ ਵਾਲੇ ਦਿਨ ਫੜ ਲਿਆ ਗਿਆ ਸੀ ਜਦੋਂ ਕਿ ਟਿੱਪਰ ਦੇ ਮਾਲਕ ਦਵਿੰਦਰ ਸਿੰਘ, ਅਨੀਕੇਤ ਸਿੰਘ ਅਤੇ ਰਣਧੀਰ ਸਿੰਘ ਵਿੱਚੋਂ ਦਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅਨੀਕੇਤ ਸਿੰਘ ਅਤੇ ਰਣਧੀਰ ਸਿੰਘ ਨੂੰ ਫੜਨ ਲਈ ਪੁਲੀਸ ਦੀਆਂ ਟੀਮਾਂ ਵੱਲੋਂ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਣਧੀਰ ਸਿੰਘ ਅਤੇ ਅਨੀਕੇਤ ਸਿੰਘ ਨੂੰ ਪਨਾਹ ਦੇਣ ਵਾਲੇ ਛੇ ਵਿਅਰਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਜਿਹੜੇ ਲੋਕ ਅਜੇ ਵੀ ਉਨ੍ਹਾਂ ਨੂੰ ਪਨਾਹ ਦੇ ਰਹੇ ਹਨ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕੇਸ ਦੇ ਦੋਸ਼ੀਆਂ ਨੂੰ ਜਲਦੀ ਸਜ਼ਾ ਦਵਾਉਣ ਲਈ ਉਹ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਟਿਆਲਾ ਨੂੰ ਨਿੱਜੀ ਤੌਰ ’ਤੇ ਮਿਲ ਕੇ ਇਸ ਕੇਸ ਦੀ ਸੁਣਵਾਈ ਲਈ ਸਪੈਸ਼ਲ ਕੋਰਟ ਬਣਾਉਣ ਲਈ ਬੇਨਤੀ ਕਰਨਗੇ।

Advertisement

ਜ਼ਿਕਰਯੋਗ ਹੈ ਕਿ ਇਸ ਕੇਸ ਦੇ ਦੋਸ਼ੀ ਰਣਧੀਰ ਸਿੰਘ ਅਤੇ ਅਨੀਕੇਤ ਸਿੰਘ ਪੁਲਿਸ ਦੀ ਗ੍ਰਿਫਤ ਤੋਂ ਅਜੇ ਬਾਹਰ ਹਨ ਜੋ ਬਾਹਰੋਂ ਬਾਹਰ ( ਐਂਟੀਸਪੇਟਰੀ ਬੇਲਾਂ) ਜ਼ਮਾਨਤਾਂ ਕਰਾਉਣ ਲਈ ਮਾਣਯੋਗ ਉਚ ਅਦਾਲਤਾਂ ਦਾ ਸਹਾਰਾ ਲੈ ਰਹੇ ਹਨ।

ਪੀੜਤ ਪਰਿਵਾਰਾਂ ਵੱਲੋਂ ਅੱਜ ਸਮਾਣਾ ਸ਼ਹਿਰ ਬੰਦ ਕਰ ਕੇ ਧਰਨਾ ਦੇਣ ਦਾ ਸੱਦਾ

ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੇ 29 ਮਈ ਤੋਂ ਸਮਾਣਾ ਬੰਦ ਕਰਕੇ ਧਰਨਾ ਦੇਣ ਦਾ ਸੱਦਾ ਦਿੱਤਾ ਸੀ, ਜਿਸ ਨੂੰ ਐੱਸਐੱਸਪੀ ਪਟਿਆਲਾ ਦੇ ਵਿਸ਼ਵਾਸ ਦਵਾਉਣ ਤੇ ਕਿ ਦੋਸ਼ੀਆਂ ਨੂੰ ਜਲਦੀ ਫੜ ਲਿਆ ਜਾਵੇਗਾ ਉਹ ਬੰਦ ਦੀ ਕਾਲ ਇੱਕ ਦਿਨ ਵਧਾ ਕੇ 30 ਮਈ ਕਰ ਦਿੱਤੀ ਗਈ ਹੈ। ਅਲਵਿਦਾ ਕਹਿ ਗਏ ਬੱਚਿਆਂ ਤੇ ਮਾਪਿਆਂ ਦਾ ਕਹਿਣਾ ਹੈ ਕਿ ਜੇ 29 ਮਈ ਦੀ ਸ਼ਾਮ ਤੱਕ ਦੋਸ਼ੀ ਨਹੀਂ ਫੜੇ ਜਾਂਦੇ ਤਾਂ 30 ਮਈ ਤੋਂ ਸਮਾਣਾ ਸ਼ਹਿਰ ਮੁਕੰਮਲ ਬੰਦ ਕਰਕੇ ਉਹ ਸ਼ਹਿਰ ਦੀਆਂ ਸਾਰੀਆਂ ਧਾਰਮਿਕ, ਸਮਾਜਿਕ, ਰਾਜਨੀਤਿਕ, ਵਪਾਰਕ ਸੰਸਥਾਵਾਂ ਦਾ ਸਹਿਯੋਗ ਲੈ ਕੇ ਧਰਨੇ ’ਤੇ ਬੈਠਣਗੇ। ਉਹਨਾਂ ਸ਼ਹਿਰ ਵਾਸੀਆਂ ਅਤੇ ਸਾਰੀਆਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਬੰਦ ਦੇ ਸੱਦੇ ਵਿੱਚ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ। ਇਸ ਮੌਕੇ ਬੱਚਿਆਂ ਦੇ ਮਾਪੇ ਸਚਿਨ ਲੂੰਬਾ, ਕਰਨ ਸੱਚਦੇਵਾ, ਰਾਜੀਵ ਸੱਚਦੇਵਾ, ਵਰੂਨ ਬਾਂਸਲ, ਮੋਹਿਤ ਬਾਂਸਲ, ਡਰਾਈਵਰ ਭਰਾ ਮਲਕੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

 

 

 

 

Advertisement