ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ
06:01 AM Jan 06, 2025 IST
ਪੱਤਰ ਪ੍ਰੇਰਕਫ਼ਤਹਿਗੜ੍ਹ ਪੰਜਤੂਰ, 5 ਜਨਵਰੀ
Advertisement
ਇਥੇ ਪਿੰਡ ਕੜਾਹੇ ਵਾਲਾ ਪਾਸ ਅੱਜ ਦੁਪਹਿਰ ਵੇਲੇ ਮੋਟਰਸਾਈਕਲ-ਕੈਂਟਰ ਦੀ ਟੱਕਰ ’ਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ। ਥਾਣਾ ਫਤਿਹਗੜ੍ਹ ਪੰਜਤੂਰ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਵਾਹਨਾਂ ਦੀ ਟੱਕਰ ਹੋਣ ਕਾਰਨ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਪਿੰਡ ਫਤ੍ਵੇਉਲਾ ਸ਼ਾਹਵਾਲਾ ਦਾ ਨੌਜਵਾਨ ਕੰਵਲਜੀਤ ਸਿੰਘ ਆਪਣੇ ਮੋਟਰਸਾਈਕਲ ਉੱਤੇ ਪਿੰਡ ਪੀਰ ਮੁਹੰਮਦ ਵੱਲੋਂ ਘਰ ਪਰਤ ਰਿਹਾ ਸੀ, ਜਦੋਂ ਉਹ ਕੜਾਹੇ ਵਾਲਾ ਪਿੰਡ ਪਾਸ ਪੁੱਜਾ ਤਾਂ ਮੋਗੇ ਵੱਲੋਂ ਆ ਰਹੇ ਤੇਜ਼ ਰਫ਼ਤਾਰ ਕੈਂਟਰ ਨਾਲ ਉਸਦੀ ਸਿੱਧੀ ਟੱਕਰ ਹੋ ਗਈ। ਹਾਦਸੇ ਵਿੱਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement