ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਭੂਆ-ਭਤੀਜੇ ਦੀ ਮੌਤ
05:51 AM Apr 11, 2025 IST
ਤਪਾ ਮੰਡੀ (ਪੱਤਰ ਪ੍ਰੇਰਕ): ਨਜ਼ਦੀਕੀ ਪਿੰਡ ਤਾਜੋ ਰੂੜੇਕੇ ਲਿੰਕ ਰੋਡ ’ਤੇ ਵਾਹਨ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਭੂਆ-ਭਤੀਜੇ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਵਾਸੀ ਕਾਹਨੇਕੇ ਆਪਣੀ ਭੂਆ ਮਲਕੀਤ ਕੌਰ ਨਾਲ ਮੋਟਰਸਾਈਕਲ ’ਤੇ ਤਪਾ ਤੋਂ ਵਾਇਆ ਤਾਜੋ ਰੂੜੇਕੇ ਲਿੰਕ ਰੋਡ ਰਾਹੀਂ ਪਿੰਡ ਕਾਹਨੇਕੇ ਜਾ ਰਹੇ ਸਨ। ਜਦੋਂ ਉਹ ਤਾਜੋ-ਰੂੜੇਕੇ ਲਿੰਕ ਰੋਡ ਤੇ ਸ਼ੈਲਰ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਦੋਵੇਂ ਸੜਕ ’ਤੇ ਡਿੱਗ ਗਏ ਅਤੇ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਤਪਾ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਅਧਾਰ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement