ਸੜਕ ਹਾਦਸੇ ’ਚ ਸੱਤ ਸਾਲਾ ਬੱਚੇ ਦੀ ਮੌਤ
05:24 AM May 19, 2025 IST
ਪੱਤਰ ਪ੍ਰੇਰਕਤਲਵਾੜਾ, 18 ਮਈ
Advertisement
ਇੱਥੇ ਬੀਬੀਐੱਮਬੀ ਕਲੋਨੀ ਦੇ ਸੈਕਟਰ- 2 ਵਿੱਚ ਬੁਲੇਟ ਮੋਟਰਸਾਈਕਲ ਦੀ ਲਪੇਟ ਵਿੱਚ ਆਉਣ ਕਾਰਨ 7 ਸਾਲਾ ਬੱਚੇ ਦੀ ਮੌਤ ਹੋ ਗਈ। ਥਾਣਾ ਤਲਵਾੜਾ ਵਿੱਚ ਮ੍ਰਿਤਕ ਦੇ ਪਿਤਾ ਸ਼ਿਵਸ਼ਰਨ ਵਾਸੀ ਝੁੱਗੀ ਕਲੋਨੀ ਨੇ ਦੱਸਿਆ ਕਿ ਉਸ ਦਾ ਪੁੱਤਰ ਹਰਦਿਆਸ਼ ਸ਼ਾਹ (7) ਨਹਿਰ ਕਲੋਨੀ ਵਿੱਚ ਸਥਿਤ ਪਾਰਕ ’ਚ ਖੇਡਣ ਲਈ ਮੇਨ ਸੜਕ ’ਤੇ ਜਾ ਰਿਹਾ ਸੀ ਕਿ ਸਾਹਮਣਿਓਂ ਸ਼ਾਹ ਨਹਿਰ ਕਲੋਨੀ ਵਾਲੇ ਪਾਸਿਓਂ ਤੇਜ਼ ਰਫ਼ਤਾਰ ਬੁਲੇਟ ਮੋਟਰਸਾਈਕਲ ਨੰਬਰ ਪੀਬੀ 07 ਏਟੀ 9339 ਦੇ ਚਾਲਕ ਨੇ ਰਾਹ ਜਾਂਦੇ ਉਸ ਨੂੰ ਟੱਕਰ ਮਾਰ ਦਿੱਤੀ। ਰਾਹਗੀਰਾਂ ਨੇ ਬੱਚੇ ਨੂੰ ਬੀਬੀਐੱਮਬੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੋਟਰਸਾਈਕਲ ਚਾਲਕ ਦੀ ਪਛਾਣ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਦੇ ਪ੍ਰਿੰਸੀਪਲ ਦੇ ਪੁੱਤਰ ਰਾਘਵ ਵਜੋਂ ਹੋਈ ਹੈ। ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਮੁਲਜ਼ਮ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement