ਸੜਕ ਹਾਦਸੇ ’ਚ ਹਲਾਕ
05:45 AM Apr 16, 2025 IST
ਪੱਤਰ ਪ੍ਰੇਰਕ
ਦੇਵੀਗੜ੍ਹ, 15 ਅਪਰੈਲ
ਥਾਣਾ ਜੁਲਕਾਂ ਅਧੀਨ ਪਿੰਡ ਹਾਜੀਪੁਰ ਨੇੜੇ ਇੱਕ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੀਰਤੀ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਜੀਤ ਨਗਰ ਮੁਹੱਲਾ ਲੁਧਿਆਣਾ ਨੇ ਪੁਲੀਸ ਪਾਸ ਸ਼ਿਕਾਇਤ ਦਰਜ ਕਰਵਾਈ ਹੈ ਕਿ ਜਦੋਂ ਉਹ ਪਿੰਡ ਹਾਜੀਪੁਰ ਨੇੜੇ ਆਪਣੀ ਭੈਣ ਦੇ ਸਹੁਰੇ ਜਗਰੂਪ ਮਸੀਹ ਨਾਲ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ ਤਾਂ ਟਰੈਕਟਰ ਚਾਲਕ ਜੀਤ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਪਿੰਡ ਹਾਜੀਪੁਰ ਥਾਣਾ ਜੁਲਕਾਂ ਨੇ ਆਪਣਾ ਟਰੈਕਟਰ ਟਰਾਲੀ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਉਨ੍ਹਾਂ ਵਿੱਚ ਮਾਰਿਆ। ਜਿਸ ਕਾਰਨ ਜਗਰੂਪ ਮਸੀਹ ਸੜਕ ’ਤੇ ਡਿੱਗ ਪਿਆ ਅਤੇ ਟਰੈਕਟਰ ਦਾ ਟਾਇਰ ਉਸ ਉਪਰ ਦੀ ਲੰਘ ਗਿਆ, ਜਿਸ ਕਾਰਨ ਉਸ ਦੀ ਮੌਤ ਗਈ। ਥਾਣਾ ਜੁਲਕਾਂ ਦੀ ਪੁਲੀਸ ਨੇ ਇਸ ਸਬੰਧੀ ਜੀਤ ਸਿੰਘ ਪੁੱਤਰ ਜੱਸਾ ਸਿੰਘ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement