ਸੜਕ ਹਾਦਸੇ ਵਿੱਚ ਜ਼ਖ਼ਮੀ
06:10 AM Jan 07, 2025 IST
Advertisement
Advertisement
ਨਿੱਜੀ ਪੱਤਰ ਪ੍ਰੇਰਕ
ਮਖੂ, 6 ਜਨਵਰੀ
ਇੱਥੋਂ ਦੇ ਰੇਲਵੇ ਰੋਡ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਜਸਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮੰਨੂ ਮਾਛੀ ਨੇ ਦੱਸਿਆ ਕਿ ਉਹ ਆਪਣੇ ਦੋ ਹੋਰ ਸਾਥੀਆਂ ਨਾਲ ਬੁਲੇਟ ਮੋਟਰਸਾਈਕਲ ’ਤੇ ਮਖੂ ਆਇਆ ਸੀ, ਜਦੋਂ ਉਹ ਰੇਲਵੇ ਰੋਡ ’ਤੇ ਏਕਨੂਰ ਹਸਪਤਾਲ ਦੇ ਸਾਹਮਣੇ ਪੁੱਜੇ ਤਾਂ ਇਕ ਅਣਪਛਾਤੇ ਅਲਟੋ ਕਾਰ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਉਸਦੀ ਲੱਤ ਟੁੱਟ ਗਈ ਤੇ ਮੋਟਰਸਾਈਕਲ ਨੁਕਸਾਨਿਆ ਗਿਆ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement