ਸੜਕ ਹਾਦਸੇ ਵਿੱਚ ਜ਼ਖ਼ਮੀ
05:47 AM Jun 18, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਮਾਲੇਰਕੋਟਲਾ, 17 ਜੂਨ
ਇੱਥੇ ਮਾਲੇਰਕੋਟਲਾ-ਧੂਰੀ ਸੜਕ ’ਤੇ ਸਥਿਤ ਪਿੰਡ ਸੰਗਾਲਾ ਨੇੜੇ ਇੱਕ ਮਹਿੰਦਰਾ ਪਿੱਕਅਪ ਗੱਡੀ ਸਾਹਮਣੇ ਆ ਰਹੇ ਟਰੱਕ ਨਾਲ ਟਕਰਾਅ ਗਈ। ਟੱਕਰ ਹੋਣ ਤੋਂ ਬਾਅਦ ਪਿੱਕਅਪ ਗੱਡੀ ਸੜਕ ਨੇੜੇ ਇੱਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਡਰਾਈਵਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਟੀਮ ਮਾਲੇਰਕੋਟਲਾ ਵੱਲੋਂ ਤਿੰਨ ਮਿੰਟ ਵਿੱਚ ਹੀ ਮੌਕੇ ’ਤੇ ਪਹੁੰਚ ਕਰਕੇ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਵਾਹਨ ਵਿੱਚੋਂ ਬਾਹਰ ਕੱਢ ਕੇ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਭੇਜਿਆ ਗਿਆ ਅਤੇ ਹਾਦਸਾਗ੍ਰਸਤ ਵਾਹਨ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਨਿਰਵਿਘਨ ਚਾਲੂ ਕਰਵਾਇਆ ਗਿਆ।
Advertisement
Advertisement