ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਤਿਗੁਰੂ ਰਾਮ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਵਿੱਚ ਸਮਾਗਮ

05:20 AM May 09, 2025 IST
featuredImage featuredImage
ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮਹਿਮਾਨ ਤੇ ਪ੍ਰਬੰਧਕ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 8 ਮਈ
ਰਿਸ਼ੀ ਨਗਰ ਸਥਿਤ ਸਤਿਗੁਰੂ ਰਾਮ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਵਿੱਚ 24ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਵਾਰਡ ਨੰਬਰ 63 ਦੀ ਕੌਂਸਲਰ ਮਨਿੰਦਰ ਕੌਰ ਘੁੰਮਣ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨਾਲ ਉੱਘੇ ਸਮਾਜ ਸੇਵਿਕਾ ਮਧੂ ਵੀ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਤਕਨੀਕੀ ਸਿਖਿਆ ਦਾ ਵਿਦਿਆਰਥੀਆਂ ਦੇ ਜੀਵਨ ਵਿਚ ਇਕ ਅਹਿਮ ਯੋਗਦਾਨ ਹੈ। ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਭਿਆਚਾਰਕ ਗਤੀਵਿਧੀਆਂ ਵਿੱਚ ਵੀ ਭਾਗ ਲੈਣਾ ਜ਼ਰੂਰੀ ਹੈ, ਇਸ ਨਾਲ ਇਨ੍ਹਾਂ ਦੇ ਹੁਨਰ ਵਿੱਚ ਹੋਰ ਨਿਖਾਰ ਆਉਂਦਾ ਹੈ। ਕਾਲਜ ਦੇ ਪ੍ਰਿੰਸੀਪਲ ਇੰਜ. ਮਨੋਜ ਕੁਮਾਰ ਜਾਂਬਲਾ ਨੇ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕਰਦਿਆਂ ਕਾਲਜ ਦੀਆਂ ਸਾਲਾਨਾ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਮੁੱਖ ਮਹਿਮਾਨ , ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
ਕਾਲਜ ਦੇ ਵਿਦਿਆਰਥੀ ਮਾਮਲਿਆਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਪੰਨੂ ਨੇ ਜਾਣਕਾਰੀ ਦਿੱਤੀ ਕਿ ਅੱਜ ਇਸ ਸਾਲਾਨਾ ਇਨਾਮ ਵੰਡ ਸਮਾਰੋਹ ਮੌਕੇ ਅਕੈਡਮਿਕ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ, 100 ਫੀਸਦ ਹਾਜ਼ਰੀ, ਬੈਸਟ ਸਟੂਡੈਂਟ ਅਤੇ ਹੋਰ ਕਈ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ। ਇਸ ਸਮੇਂ ਕਾਲਜ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਜਿਸ ਵਿਚ ਲੋਕ ਗੀਤ, ਡਾਂਸ, ਸਕਿੱਟ, ਕੋਰੀਓਗ੍ਰਾਫੀ, ਗਿੱਧਾ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਦੌਰਾਨ ਕਰਵਾਏ ਫੇਅਰਵੈਲ ਮੁਕਾਬਲੇ ਵਿੱਚੋਂ ਅਨਮੋਲਦੀਪ ਕੌਰ ਮਿਸ ਫੇਅਰਵੈਲ ਬਣੀ ਜਦਕਿ ਲੜਕਿਆਂ ਵਿੱਚ ਸ਼ੁਭਨੀਤ ਸਿੰਘ ਮਿਸਟਰ ਫੇਅਰਵੈਲ ਐਲਾਨਿਆ ਗਿਆ। ਇਸ ਸਾਲ ਦੇ ਵੱਖ ਵੱਖ 6 ਵਿਭਾਗਾਂ ਵਿੱਚੋ ‘ਬੈਸਟ ਸਟੂਡੈਂਟ’ ਸੁਨੇਹਾ ਗੋਇਲ, ਹਰੀਤਕਾ, ਵਿਸ਼ਾਖਾ ਦੇਵੀ, ਗੁਰਲੀਨ ਕੌਰ, ਸਿਲੇ.ਦਰ ਅਤੇ ਸੰਗਿਆ ਸ਼ਰਮਾ ਨੂੰ ਐਲਾਨਿਆ ਗਿਆ। ਸਮਾਗਮ ਦੇ ਅਖੀਰ ਵਿੱਚ ਪ੍ਰਿੰਸੀਪਲ ਜਾਂਬਲਾ ਨੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਜਸਪ੍ਰੀਤ ਕੌਰ, ਕੁਲਵਿੰਦਰ ਸਿੰਘ , ਕੁਲਵਿੰਦਰ ਸਿੰਘ ਪੰਨੂ , ਰੁਪਿੰਦਰ ਕੌਰ, ਲਖਬੀਰ ਸਿੰਘ, ਜਸਵੀਰ ਸਿੰਘ ਆਦਿ ਸਮੇਤ ਸੈਕਟਰੀ ਐਸ.ਆਰ.ਸੀ. ਹਰਨੀਤ ਕੌਰ ਅਤੇ ਸਮੂਹ ਦਫਤਰੀ ਸਟਾਫ ਹਾਜ਼ਰ ਸੀ।

Advertisement

Advertisement