ਸਤਿਨਾਮ ਸਰਵ ਕਲਿਆਣ ਟਰੱਸਟ ਵੱਲੋਂ ਬੱਚਿਆਂ ਦਾ ਸਨਮਾਨ
07:54 PM May 28, 2025 IST
ਭਾਈ ਰੂਪਾ: ਸਤਿਨਾਮ ਸਰਵ ਕਲਿਆਣ ਟਰੱੱਸਟ ਚੰਡੀਗੜ੍ਹ ਵੱਲੋਂ ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿੱਚ ਕਰਵਾਈ ਧਾਰਮਿਕ ਪ੍ਰੀਖਿਆ ਵਿਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ। ਧਾਰਮਿਕ ਵਿਸ਼ੇ ਦੇ ਅਧਿਆਪਕਾ ਪਲਵਿੰਦਰ ਕੌਰ ਜਲਾਲ ਨੇ ਟਰੱੱਸਟ ਪ੍ਰਬੰਧਕਾਂ ਨੂੰ ਜੀ ਆਇਆਂ ਕਿਹਾ। ਸਕੂਲ ਦੇ ਪ੍ਰਿੰਸੀਪਲ ਸੋਨੂ ਕੁਮਾਰ ਕਾਂਗੜ ਨੇ ਟਰੱਸਟ ਵੱਲੋਂ ਧਰਮ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਬੱਚਿਆਂ ਨੂੰ ਬੱਚਿਆਂ ਨੂੰ ਇਨਾਮ ਦਿੱਤੇ। ਇਸ ਮੌਕੇ ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗਗਨਦੀਪ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਅੰਤਪ੍ਰੀਤ ਕੌਰ, ਲਵਪ੍ਰੀਤ ਕੌਰ, ਜਸਪ੍ਰੀਤ ਕੌਰ, ਅਮਨਦੀਪ ਕੌਰ, ਮੰਦਰ ਸਿੰਘ ਤੇ ਦਵਿੰਦਰ ਕੁਮਾਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement