ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਨਅਤਕਾਰਾਂ ਨੂੰ ‘ਨਿਵੇਸ਼ ਪੰਜਾਬ’ ਵਿੱਚ ਸ਼ਾਮਲ ਹੋਣ ਦਾ ਸੱਦਾ

12:32 PM Feb 07, 2023 IST

ਗਗਨਦੀਪ ਅਰੋੜਾ/ਹਤਿੰਦਰ ਮਹਿਤਾ
ਲੁਧਿਆਣਾ/ਆਦਮਪੁਰ ਦੋਆਬਾ (ਜਲੰਧਰ), 6 ਫਰਵਰੀ

Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਅਤੇ ਜਲੰਧਰ ਦੇ ਸਨਅਤਕਾਰਾਂ ਨੂੰ ‘ਨਿਵੇਸ਼ ਪੰਜਾਬ ਸੰਮੇਲਨ’ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਅੱਜ ਦੋਵੇਂ ਵੱਡੇ ਸ਼ਹਿਰਾਂ ‘ਚ ਸਨਅਤਕਾਰਾਂ ਨਾਲ ਮੀਟਿੰਗ ਕੀਤੀ। ਲੁਧਿਆਣਾ ਦੇ ਪੰਜ ਤਾਰਾ ਹੋਟਲ ਵਿੱਚ ਰੱਖੀ ਮੀਟਿੰਗ ਦੌਰਾਨ ਟਰਾਈਡੈਂਟ ਗਰੁੱਪ ਦੇ ਰਾਜਿੰਦਰ ਗੁਪਤਾ, ਹੀਰੋ ਸਾਈਕਲ ਗਰੁੱਪ ਤੋਂ ਅਭਿਸ਼ੇਕ ਮੁੰਜਾਲ, ਵਰਧਮਾਨ ਸਪੈਸ਼ਲ ਸਟੀਲ ਤੋਂ ਸਚਿਤ ਜੈਨ, ਸੀਆਈਸੀਯੂ ਦੇ ਪ੍ਰਧਾਨ ਉਪਕਾਰ ਆਹੁੂਜਾ ਸਣੇ ਵੱਡੀ ਗਿਣਤੀ ਵਿੱਚ ਸਨਅਤਕਾਰ ਸ਼ਾਮਲ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਸਨਅਤਕਾਰਾਂ ਨੂੰ ਪੰਜਾਬ ਸਰਕਾਰ ਦੀ ਨਵੀਂ ਸਨਅਤੀ ਪਾਲਸੀ ਬਾਰੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਉਦਯੋਗਪਤੀਆਂ ਲਈ ਅਜਿਹਾ ਮਾਹੌਲ ਸਿਰਜਿਆ ਜਾਵੇਗਾ, ਜੋ ਉਨ੍ਹਾਂ ਨੂੰ ਕਿਧਰੇ ਨਹੀਂ ਮਿਲੇਗਾ। ਭਗਵੰਤ ਮਾਨ ਨੇ ਸੂਬੇ ਵਿੱਚ ਨਵੀਂ ਉਦਯੋਗਿਕ ਨੀਤੀ ਲਾਗੂ ਕਰਨ ਬਾਰੇ ਦੱਸਿਆ ਕਿ ਇਹ ਨੀਤੀ ਸਾਰੇ ਭਾਈਵਾਲਾਂ ਖਾਸ ਕਰਕੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤੀ ਗਈ ਹੈ। ਨਵੀਂ ਨੀਤੀ ਤਹਿਤ ਸੂਬਾ ਸਰਕਾਰ ਛੇਤੀ ਹੀ ਸਟੈਂਪ ਪੇਪਰਾਂ ਲਈ ਕਲਰ ਕੋਡਿੰਗ (ਵਿਸ਼ੇਸ਼ ਰੰਗਾਂ ਵਾਲੇ ਸਟੈਂਪ ਪੇਪਰ) ਲਾਗੂ ਕਰੇਗੀ ਤਾਂ ਕਿ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਨਵੇਂ ਪ੍ਰਾਜੈਕਟਾਂ ਲਈ ਛੇਤੀ ਮਨਜ਼ੂਰੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਅਰਥਚਾਰੇ ਵਿਚ ਬਿਜਲੀ ਮੁੱਖ ਭੂਮਿਕਾ ਅਦਾ ਕਰਦੀ ਹੈ ਅਤੇ ਸੂਬੇ ਨੇ ਪਛਵਾੜਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਤੋਂ ਬਾਅਦ ਵਾਧੂ ਬਿਜਲੀ ਉਤਪਾਦਨ ਵਧਾਉਣ ਵੱਲ ਪੁਲਾਂਘ ਪੁੱਟੀ ਹੈ। ਇਸੇ ਤਰ੍ਹਾਂ ਜਲੰਧਰ ਵਿੱਚ ਉੱਘੇ ਕਾਰੋਬਾਰੀਆਂ ਨੂੰ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਾਂਗ ਹੁਣ ਕੋਈ ਵੀ ਸਨਅਤਕਾਰਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਸਨਅਤ ਦੀ ਤਰੱਕੀ ਤੇ ਵਿਕਾਸ ਲਈ ਹਰ ਸੰਭਵ ਯਤਨ ਕਰੇਗੀ। ਪੰਜਾਬ ਦੀਆਂ ਸਨਅਤੀ ਇਕਾਈਆਂ ਨੂੰ ਕੌਮੀ ਤੇ ਕੌਮਾਂਤਰੀ ਸਨਅਤ ਦਾ ਹਾਣੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਅਜਿਹੇ ਵਿਚਾਰ-ਚਰਚਾ ਸੈਸ਼ਨ ਕਰਵਾਉਣ ਦਾ ਮੁੱਖ ਮਕਸਦ ਮੁਹਾਲੀ ਵਿੱਚ 23 ਤੇ 24 ਫਰਵਰੀ ਨੂੰ ਹੋ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸਥਾਨਕ ਸਨਅਤ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣਾ ਹੈ।

Advertisement

Advertisement