ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਨਅਤੀ ਖੇਤਰ ਵਿੱਚ ਝੁੱਗੀਆਂ ’ਤੇ ਚੱਲਿਆ ਪੀਲਾ ਪੰਜਾ

05:58 AM Apr 17, 2025 IST
featuredImage featuredImage
ਸਨਅਤੀ ਖੇਤਰ ’ਚ ਝੁੱਗੀ-ਝੌਪੜੀਆਂ ’ਤੇ ਚੱਲ ਰਿਹਾ ਬੁਲਡੋਜ਼ਰ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 16 ਅਪਰੈਲ
ਇੱਥੋਂ ਦੇ ਸਨਅਤੀ ਖੇਤਰ ’ਚ ਕਈ ਦਹਾਕਿਆਂ ਤੋਂ ਝੁੱਗੀਆਂ-ਝੌਪੜੀਆਂ ਬਣਾ ਕੇ ਰਹਿ ਰਹੇ ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ’ਤੇ ਅੱਜ ਪੀਲਾ ਪੰਜਾ ਚੱਲਿਆ। ਜਾਣਕਾਰੀ ਅਨੁਸਾਰ ਇੱਥੇ ਬਿਜਲੀ ਗਰਿੱਡ ਬਣਾਉਣ ਲਈ ਜਗ੍ਹਾ ਖਾਲੀ ਕਰਵਾਉਣ ਵਾਸਤੇ ਪਾਵਰਕੌਮ ਅਤੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਨੇ ਪੁਲੀਸ ਦੀ ਮੌਜੂਦਗੀ ’ਚ ਬੁਲਡੋਜ਼ਰਾਂ ਦੀ ਮਦਦ ਨਾਲ ਲਗਪਗ 40 ਝੁੱਗੀਆਂ ਨੂੰ ਢਾਹ ਦਿੱਤਾ। ਝੁੱਗੀ ਵਾਸੀਆਂ ਨੇ ਪ੍ਰਸ਼ਾਸਨ ਦੀ ਇਸ ਕਾਰਵਾਈ ਦਾ ਵਿਰੋਧ ਕਰਦਿਆਂ ਉਨ੍ਹਾਂ ਲਈ ਬਦਲਵੀਂ ਜਗ੍ਹਾ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ। ਝੁੱਗੀਆਂ ’ਤੇ ਪੀਲਾ ਪੰਜਾ ਚੱਲਣ ਦਾ ਪਤਾ ਲੱਗਦਿਆਂ ਹੀ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਾਕਿਬ ਅਲੀ ਰਾਜਾ ਮੌਕੇ ’ਤੇ ਪੁੱਜ ਕੇ ਜੇਸੀਬੀ ਮਸ਼ੀਨ ਅੱਗੇ ਖੜ੍ਹ ਗਏ। ਸ੍ਰੀ ਰਾਜਾ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਗ਼ਰੀਬਾਂ ਕਰਕੇ ਹੀ ਸੱਤਾ ’ਚ ਆਈ ਸੀ, ਉਨ੍ਹਾਂ ਕਿਹਾ ਕਿ ਇਹ ਪੰਜਾ ਗ਼ਰੀਬਾਂ ਦੀਆਂ ਝੁੱਗੀਆਂ ’ਤੇ ਨਹੀਂ ਚੱਲਣ ਦਿੱਤਾ ਜਾਵੇਗਾ। ਇਹ ਪੰਜਾ ਤਾਂ ਨਸ਼ੇ ਵੇਚ ਕੇ ਬਣਾਈਆਂ ਜਾਇਦਾਦਾਂ ’ਤੇ ਹੀ ਚੱਲੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਇਨ੍ਹਾਂ ਝੁੱਗੀ ਵਾਲਿਆਂ ਨੂੰ ਉਜਾੜਨ ਤੋਂ ਪਹਿਲਾਂ ਉਨ੍ਹਾਂ ਲਈ ਰਿਹਾਇਸ਼ ਦਾ ਬਦਲਵਾਂ ਪ੍ਰਬੰਧ ਕਰੇ। ਇਸ ਸਬੰਧੀ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਾਕਿਬ ਅਲੀ ਰਾਜਾ ਦੀ ਡਿਊਟੀ ਮੈਜਿਸਟਰੇਟ ਐੱਸਡੀਐੱਮ ਜਸਵੀਰ ਸਿੰਘ ਤੇ ਡੀਐੱਸਪੀ ਕੁਲਦੀਪ ਸਿੰਘ ਦਰਮਿਆਨ ਵਿਚਾਰ ਵਟਾਂਦਰਾ ਵੀ ਹੋਇਆ। ਪੀੜਤ ਝੁੱਗੀ- ਝੌਂਪੜੀ ਵਾਸੀਆਂ ਨੇ ਕਿਹਾ ਕਿ ਉਹ ਕਈ ਦਹਾਕਿਆਂ ਤੋਂ ਇਸ ਜਗ੍ਹਾ ’ਤੇ ਰਹਿ ਰਹੇ ਹਨ। ਉਨ੍ਹਾਂ ਦੇ ਰਾਸ਼ਨ ਕਾਰਡ, ਵੋਟਰ ਕਾਰਡ, ਅਧਾਰ ਕਾਰਡ ਅਤੇ ਪੈਨ ਕਾਰਡ ਵੀ ਇਸੇ ਜਗ੍ਹਾ ਦੇ ਬਣੇ ਹੋਏ ਹਨ। ਉਨ੍ਹਾਂ ਨੂੰ ਬਿਜਲੀ ਦੇ ਕੁਨੈਕਸ਼ਨ ਵੀ ਮਿਲੇ ਹੋਏ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਉਹ ਆਪਣੇ ਪਰਿਵਾਰਾਂ ਲਈ ਪੱਕੇ ਮਕਾਨਾਂ ਦਾ ਪ੍ਰਬੰਧ ਹੋਣ ਤੱਕ ਇਸ ਜਗ੍ਹਾ ਨੂੰ ਖਾਲੀ ਨਹੀਂ ਕਰਨਗੇ।
ਡਿਊਟੀ ਮੈਜਿਸਟਰੇਟ ਜਸਵੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਝੁੱਗੀ ਵਾਸੀਆਂ ਨੂੰ ਸਮਝਾ ਕੇ ਨਾਜਾਇਜ਼ ਕਬਜ਼ਾ ਹਟਾਇਆ ਜਾ ਰਿਹਾ ਹੈ। ਕਾਂਗਰਸ ਦੇ ਸੀਨੀਅਰ ਆਗੂ ਤੇ ਕੌਂਸਲਰ ਮਨੋਜ ਉੱਪਲ ਦਾ ਕਹਿਣਾ ਸੀ ਕਿ ਕਾਂਗਰਸ ਸਰਕਾਰ ਸਮੇਂ ਇਨ੍ਹਾਂ ਝੁੱਗੀ ਝੌਪੜੀ ਵਾਸੀਆਂ ਨੂੰ ਪੰਜ ਪੰਜ ਮਰਲੇ ਦੇ ਪਲਾਟਾਂ ਦਾ ਮਾਲਕਾਨਾ ਹੱਕ ਦੇਣ ਲਈ ਸਥਾਨਕ ਨਗਰ ਕੌਂਸਲ ਨੇ ਮਤਾ ਪਾਸ ਕਰਕੇ ਲੋੜੀਂਦੀ ਕਾਰਵਾਈ ਲਈ ਉੱਚ ਅਧਿਕਾਰੀਆਂ ਨੂੰ ਭੇਜਿਆ ਸੀ ਜੋ ਆਮ ਆਦਮੀ ਪਾਰਟੀ ਸਰਕਾਰ ਬਣਨ ਤੋਂ ਬਾਅਦ ਰੱਦ ਕਰ ਦਿੱਤਾ ਗਿਆ। ਝੁੱਗੀ ਵਾਸੀ ਲਖਵਿੰਦਰ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਦੋ ਦਿਨਾਂ ’ਚ ਜਗ੍ਹਾ ਖ਼ਾਲੀ ਕਰਨ ਲਈ ਕਿਹਾ ਹੈ।

Advertisement

ਨਗਰ ਨਿਗਮ ਨੇ ਨਾਜਾਇਜ਼ ਚਾਰਦੀਵਾਰੀ ਤੋੜੀ
ਪਟਿਆਲਾ (ਸਰਬਜੀਤ ਸਿੰਘ ਭੰਗੂ): ਸਥਾਨਕ ਸ਼ਹਿਰ ਦੇ ਛੋਟੀ ਬਾਰਾਂਦਰੀ ਇਲਾਕੇ ’ਚ ਸਥਿਤ ਬੇਅੰਤ ਸਿੰਘ ਬੁੱਤ ਦੇ ਸਾਹਮਣੇ ਅਤੇ ਇੱਕ ਹੋਟਲ ਦੇ ਨੇੜੇ ਪਾਰਕ ਦੇ ਨਾਂ ’ਤੇ ਕੀਤੀ ਗਈ ਚਾਰਦੀਵਾਰੀ ਅੱਜ ਨਗਰ ਨਿਗਮ ਵੱਲੋਂ ਤੋੜ ਦਿਤੀ ਗਈ ਹੈ। ਇਸ ਸਬੰਧੀ ਚਰਚਾ ਇਹ ਕੀਤੀ ਜਾ ਰਹੀ ਸੀ ਕਿ ਇਥੇ ਪਾਰਕ ਬਣਾਇਆ ਜਾ ਰਿਹਾ ਹੈ ਜਦਕਿ ਇੱਕ ਪਾਰਕ ਵਜੋਂ ਇਸ ਦੇ ਅੰਦਰ ਦਾਖਲ ਹੋਣ ਦਾ ਕੋਈ ਵੀ ਰਸਤਾ ਨਹੀਂ ਸੀ ਜਿਸ ਦੇ ਚੱਲਦਿਆਂ ਅੱਜ ਮੇਅਰ ਕੁੰਦਨ ਗੋਗੀਆ ਅਤੇ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਨਿਗਮ ਟੀਮ ਨੇ ਇਹ ਚਾਰੀਦੀਵਾਰੀ ਤੋੜ ਦਿੱਤੀ।

Advertisement
Advertisement