ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਨੀ ਦਿਓਲ ਦੀ ਫ਼ਿਲਮ ‘ਜਾਟ’ ਵਿਵਾਦਾਂ ’ਚ ਘਿਰੀ

05:40 AM Apr 16, 2025 IST
featuredImage featuredImage

ਹਤਿੰਦਰ ਮਹਿਤਾ
ਜਲੰਧਰ, 15 ਅਪਰੈਲ
ਬੌਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ‘ਜਾਟ’ ਪੰਜਾਬ ਵਿੱਚ ਵਿਵਾਦਾਂ ਵਿੱਚ ਘਿਰੀ ਜਾਪਦੀ ਹੈ। ਈਸਾਈ ਭਾਈਚਾਰੇ ਨੇ ਰਣਦੀਪ ਹੁੱਡਾ ਦੇ ਸੀਨ ’ਤੇ ਸਖ਼ਤ ਇਤਰਾਜ਼ ਜਤਾਇਆ ਹੈ ਅਤੇ ਮਾਮਲੇ ਵਿੱਚ ਫਿਲਮ ਨਿਰਮਾਤਾਵਾਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਦੋ ਦਿਨਾਂ ਦੇ ਅੰਦਰ ਐੱਫਆਈਆਰ ਦਰਜ ਨਹੀਂ ਕੀਤੀ ਗਈ ਤਾਂ ਪੰਜਾਬ ਪੱਧਰ ’ਤੇ ਸਿਨੇਮਾਘਰਾਂ ਦਾ ਘਿਰਾਓ ਕੀਤਾ ਜਾਵੇਗਾ। ਈਸਾਈ ਭਾਈਚਾਰੇ ਵੱਲੋਂ ਇਸ ਸਬੰਧੀ ਜਲੰਧਰ ਕਮਿਸ਼ਨਰੇਟ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਅਤੇ ਜਲਦੀ ਤੋਂ ਜਲਦੀ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਈਸਾਈ ਭਾਈਚਾਰੇ ਦੇ ਲੋਕ ਕੱਲ੍ਹ ਸਿਨੇਮਾ-ਘਰ ਦਾ ਘਿਰਾਓ ਕਰਨ ਜਾ ਰਹੇ ਸਨ ਪਰ ਪੁਲੀਸ ਨੇ ਕਿਸੇ ਤਰ੍ਹਾਂ ਉਨ੍ਹਾਂ ਨੂੰ ਮਨਾ ਲਿਆ। ਇਸ ਮਗਰੋਂ ਇਸ ਮਾਮਲੇ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਜਲੰਧਰ ਕਮਿਸ਼ਨਰੇਟ ਪੁਲੀਸ ਦੇ ਸੰਯੁਕਤ ਕਮਿਸ਼ਨਰ ਨੇ ਢੁੱਕਵੀਂ ਕਾਰਵਾਈ ਦਾ ਭਰੋਸਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਫਿਲਮ ‘ਜਾਟ’ 10 ਅਪਰੈਲ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਈ ਸੀ। ਇਸ ਵਿੱਚ ਸੰਨੀ ਦਿਓਲ, ਰਣਦੀਪ ਹੁੱਡਾ ਅਤੇ ਵਿਨੀਤ ਕੁਮਾਰ ਸਿੰਘ ਮੁੱਖ ਭੂਮਿਕਾ ਵਿੱਚ ਹਨ। ਫਿਲਮ ਦੇ ਨਿਰਦੇਸ਼ਕ ਗੋਪੀਚੰਦ ਮਾਲੀਨੇਨੀ ਜਦੋਂਕਿ ਨਿਰਮਾਤਾ ਨਵੀਨ ਮਾਲੀਨੇਨੀ ਹਨ। ਜਲੰਧਰ ਕਮਿਸ਼ਨਰੇਟ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਵਿਕਾਸ ਗੋਲਡੀ ਨੇ ਕਿਹਾ ਕਿ ਫਿਲਮ ‘ਜਾਟ’ ਵਿੱਚ ਅਦਾਕਾਰ ਰਣਦੀਪ ਹੁੱਡਾ ਨੇ ਯਿਸ਼ੂ ਮਸੀਹ ਅਤੇ ਇਸ ਧਰਮ ਵਿੱਚ ਵਰਤੀਆਂ ਜਾਂਦੀਆਂ ਪਵਿੱਤਰ ਚੀਜ਼ਾਂ ਦਾ ਨਿਰਾਦਰ ਕੀਤਾ ਹੈ।

Advertisement

Advertisement