ਸਪੀਕਰ ਨੇ ਹਰਿਮੰਦਰ ਸਾਹਿਬ ਨੇੜਲੀਆਂ ਉੱਚੀਆਂ ਇਮਾਰਤਾਂ ਬਾਰੇ ਰਿਪੋਰਟ ਮੰਗੀ
05:11 AM May 03, 2025 IST
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 2 ਮਈ
Advertisement
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡਿਪਟੀ ਕਮਿਸ਼ਨਰ (ਅੰਮ੍ਰਿਤਸਰ) ਤੋਂ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਨੇੜੇ ਬਣੀਆਂ/ਉਸਾਰੀਆਂ ਜਾ ਰਹੀਆਂ ਉੱਚੀਆਂ ਇਮਾਰਤਾਂ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਹੈ।
ਇਸ ਸਬੰਧੀ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਤੱਥਾਂ ਦੀ ਜਾਂਚ ਕਰਨ ਅਤੇ ਮੌਜੂਦਾ ਸਥਿਤੀ ਬਾਰੇ ਦੱਸਣ ਲਈ ਕਿਹਾ। ਉਨ੍ਹਾਂ ਡੀਸੀ ਨੂੰ ਇਹ ਵੀ ਦੱਸਣ ਲਈ ਕਿਹਾ ਕਿ ਇਹ ਉਸਾਰੀਆਂ ਕਿਹੜੇ ਨਿਯਮਾਂ ਅਧੀਨ ਕੀਤੀਆਂ ਜਾ ਰਹੀਆਂ ਹਨ ਅਤੇ ਦਰਬਾਰ ਸਾਹਿਬ ਦੇ ਨੇੜੇ ਅਜਿਹੀਆਂ ਉੱਚੀਆਂ ਇਮਾਰਤਾਂ ਦੀ ਉਸਾਰੀ ਲਈ ਕਿਹੜੀ ਅਥਾਰਿਟੀ ਨੇ ਇਜਾਜ਼ਤ ਦਿੱਤੀ ਹੈ। ਇਹ ਕਾਰਵਾਈ ਉਸ ਵੇਲੇ ਸਾਹਮਣੇ ਆਈ ਹੈ ਜਦੋ ਪਿਛਲੇ ਦਿਨੀਂ ਇਸ ਸਬੰਧੀ ਕੁਝ ਖਬਰਾਂ ਪ੍ਰਕਾਸ਼ਿਤ ਹੋਈਆਂ ਸਨ।
Advertisement
Advertisement