ਸਪੀਕਰ ਸੰਧਵਾਂ ਵੱਲੋਂ ਪਿੰਡ ਚੰਮੇਲੀ ਨੂੰ ਪੰਜ ਲੱਖ ਦੀ ਗ੍ਰਾਂਟ
ਪੱਤਰ ਪ੍ਰੇਰਕ
ਕੋਟਕਪੂਰਾ, 17 ਮਾਰਚ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਚੰਮੇਲੀ ਨੂੰ ਸਾਂਝੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਦੇ ਉਸਾਰੂ ਸੋਚ ਰੱਖਣ ਵਾਲੇ ਸੂਝਵਾਨ ਨੁਮਾਇੰਦੇ ਵਿਕਾਸ ਕਾਰਜਾਂ ਲਈ ਕਈ ਵਾਰ ਪੱਲਿਓਂ ਪੈਸੇ ਖਰਚ ਕਰਨ ਲਈ ਵੀ ਤਿਆਰ ਰਹਿੰਦੇ ਹਨ ਤੇ ਸਰਕਾਰ ਅਜਿਹੇ ਆਗੂਆਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਪਰ ਨਾਲ ਨਾਲ ਇਹ ਵੀ ਖਿਆਲ ਰੱਖਿਆ ਜਾਵੇ ਕਿ ਸਰਕਾਰੀ ਗ੍ਰਾਟਾਂ ਦੇ ਕੰਮ ਕਰਦੇ ਸਮੇਂ ਠੇਕੇਦਾਰ ਮਿਆਰੀ ਅਤੇ ਨਿਯਮਾਂ ਅਨੁਸਾਰ ਹੀ ਮਟੀਰੀਅਲ ਵਰਤੇ। ਇਸ ਮੌਕੇ ਪਿੰਡ ਦੇ ਸਰਪੰਚ ਦਿਲਬਾਗ ਸਿੰਘ ਬਰਾੜ, ਜ਼ਿਲ੍ਹਾ ਯੂਥ ਪ੍ਰਧਾਨ ਸੁਖਵੰਤ ਸਿੰਘ ਪੱਕਾ ਅਤੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਗਿੱਲ ਨੇ ਸਪੀਕਰ ਸੰਧਵਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਸਰਕਾਰੀ ਹਦਾਇਤ ਅਤੇ ਨਿਯਮਾਂ ਅਨੁਸਾਰ ਪਿੰਡ ਦਾ ਕੰਮ ਕਰਵਾਉਣਗੇ। ਇਸ ਮੌਕੇ ਹਰਭਜਨ ਸਿੰਘ, ਸੁਖਜਿੰਦਰ ਸਿੰਘ, ਜਗਸੀਰ ਸਿੰਘ, ਛਿੰਦਰਪਾਲ ਸਿੰਘ, ਕੁਲਦੀਪ ਕੌਰ, ਵੀਰਪਾਲ ਕੌਰ ਅਤੇ ਸੀਰਾ ਕੌਰ ਵੀ ਮੌਜੂਦ ਸਨ।