ਸੰਗਰੂਰ: ਇਥੋਂ ਦੇ ਬਨਾਸਰ ਬਾਗ ਵਿੱਚ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵੱਲੋਂ ਸਾਹਿਬਜ਼ਾਦਿਆਂ ਦੇ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਡਾ. ਨਰਵਿੰਦਰ ਸਿੰਘ ਕੌਸ਼ਲ ਪ੍ਰਧਾਨ, ਜਗਜੀਤ ਸਿੰਘ ਜਨਰਲ ਸਕੱਤਰ, ਅਮਰਜੀਤ ਸਿੰਘ ਪਾਹਵਾ ਅਤੇ ਭਾਈ ਸੁੰਦਰ ਸਿੰਘ ਦੀ ਦੇਖ ਰੇਖ ਹੇਠ ਕਰਵਾਏ ਸਮਾਗਮ ਦੌਰਾਨ ਲਾਭ ਕੌਰ ਦੀ ਅਗਵਾਈ ’ਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਉਪਰੰਤ ਭਾਈ ਮਨਵੀਰ ਸਿੰਘ ਕੋਹਾੜਕਾ, ਭਾਈ ਸੁਖਵਿੰਦਰ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਹੋਰ ਸ਼ਹੀਦਾਂ ਨੂੰ ਸਿਜਦਾ ਕੀਤਾ। ਸਮਾਗਮ ਦੇ ਬੁਲਾਰੇ ਭਾਈ ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਜਗਜੀਤ ਸਿੰਘ ਸਨ। ਇਸ ਮੌਕੇ ਸੁਰੇਸ਼ ਗੁਪਤਾ, ਸ਼ਕਤੀ ਮਿੱਤਲ, ਸੱਤਦੇਵ ਸ਼ਰਮਾ ਤੇ ਨਿਰਮਲ ਸਿੰਘ ਮਾਣਾ ਆਦਿ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ