ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਨੇ ਸਫਾਈ ਕਾਮਿਆਂ ਦੀ ਸਮੱਸਿਆਵਾਂ ਸੁਣੀਆਂ

05:55 AM Jun 29, 2025 IST
featuredImage featuredImage
ਹਤਿੰਦਰ ਮਹਿਤ
Advertisement

ਜਲੰਧਰ, 28 ਜੂਨ

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਫਾਈ ਕਾਮਿਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਉਨ੍ਹਾਂ ਦਾ ਢੁੱਕਵਾਂ ਹੱਲ ਕਰਨ ਦੀ ਹਦਾਇਤ ਕੀਤੀ। ਨਗਰ ਨਿਗਮ, ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਦੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਫਾਈ ਕਰਮਚਾਰੀਆਂ ਦੀ ਬਿਹਤਰੀ ਲਈ ਵਚਨਬੱਧ ਹੈ ਅਤੇ ਕਮਿਸ਼ਨ ਵੱਲੋਂ ਰਾਜ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਯਕੀਨੀ ਬਣਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਸਫਾਈ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ, ਲੋੜੀਂਦੇ ਸੁਰੱਖਿਆ ਉਪਕਰਨ ਅਤੇ ਸਮਰੱਥਾ ਵਿੱਚ ਵਾਧੇ ਲਈ ਸਿਖਲਾਈ ਦਿਵਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਕਮਿਸ਼ਨਰ ਨਗਰ ਨਿਗਮ ਜਲੰਧਰ ਰਾਕੇਸ਼ ਕੁਮਾਰ ਅਤੇ ਏਸੀਪੀ (ਹੈੱਡ ਕੁਆਰਟਰ) ਮਨਮੋਹਨ ਸਿੰਘ ਵੀ ਮੌਜੂਦ ਸਨ। ਮੀਟਿੰਗ ਵਿੱਚ ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਕਾਰਜਕਾਰੀ ਅਫ਼ਸਰ, ਨਗਰ ਨਿਗਮ ਜਲੰਧਰ ਦੇ ਅਧਿਕਾਰੀ ਆਦਿ ਮੌਜੂਦ ਸਨ।

Advertisement

 

Advertisement