ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਸਭ ਦਾ ਹਿੱਤ ਸਭ ਦਾ ਵਿਕਾਸ’ ਨੀਤੀ ’ਤੇ ਕੰਮ ਕਰਾਂਗੇ: ਜੀਤੀ ਪਡਿਆਲਾ

05:19 AM Mar 13, 2025 IST
featuredImage featuredImage
ਬੜੌਦੀ ਵਿੱਚ ਮੀਟਿੰਗ ਮਗਰੋਂ ਪਿੰਡ ਵਾਸੀਆਂ ਨਾਲ ਜੀਤੀ ਪਡਿਆਲਾ।

ਮਿਹਰ ਸਿੰਘ
ਕੁਰਾਲੀ, 12 ਮਾਰਚ
ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਹਲਕਾ ਖਰੜ ਵਿੱਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਿੰਡ ਪੱਧਰੀ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਅੱਜ ਕੁਰਾਲੀ ਨੇੜਲੇ ਪਿੰਡ ਬੜੌਦੀ ਵਿਖੇ ਮੀਟਿੰਗ ਕੀਤੀ ਗਈ। ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿਕਾਂਗਰਸ ਪਾਰਟੀ ‘ਸਭ ਦਾ ਹਿੱਤ ਸਭ ਦਾ ਵਿਕਾਸ’ ਨੀਤੀ’ ਉੱਤੇ ਕੰਮ ਕਰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਪਿੰਡ ਪੱਧਰ ’ਤੇ ਮੀਟਿੰਗਾਂ ਸ਼ੁਰੂ ਕੀਤੀਆਂ ਗਈ ਹਨ ਅਤੇ ਹਲਕੇ ਦੇ ਹਰ ਪਿੰਡ ਵਿੱਚ ਅਜਿਹੀਆਂ ਮੀਟਿੰਗਾਂ ਕਰਵਾਈਆਂ ਜਾਣਗੀਆਂ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸ਼ਮਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਕਾਂਗਰਸ ਪਾਰਟੀ ਅਤੇ ਜੀਤੀ ਪਡਿਆਲਾ ਦਾ ਡਟ ਕੇ ਸਾਥ ਦੇਣਗੇ। ਇਸ ਮੌਕੇ ਸਾਬਕਾ ਸਰਪੰਚ ਸਤਿੰਦਰ ਸਿੰਘ ਸੱਤੀ, ਬਿੰਦਰ ਸਿੰਘ, ਸੁਖਵਿੰਦਰ ਸਿੰਘ, ਸ਼ਮਿੰਦਰ ਸਿੰਘ,ਸੁਰਿੰਦਰ ਸਿੰਘ,ਕਰਮ ਸਿੰਘ, ਰੇਸ਼ਮ ਸਿੰਘ, ਜੱਸਾ ਮਾਵੀ, ਅਮਰਜੀਤ ਸਿੰਘ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।

Advertisement

Advertisement