ਸਮਾਜ ਸੇਵੀ ਮਹਾਸ਼ਾ ਪ੍ਰਤਿਗਿਆ ਪਾਲ ਦਾ ਦੇਹਾਂਤ
04:54 AM Jun 20, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਧੂਰੀ, 19 ਜੂਨ
ਸ਼ਹਿਰ ਦੀ ਮਹਾਨ ਸਮਾਜ ਸੇਵੀ ਸ਼ਖ਼ਸੀਅਤ ਮਹਾਸ਼ਾ ਪ੍ਰਤਿਗਿਆ ਪਾਲ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਆਪਣਾ ਸਾਰਾ ਜੀਵਨ ਸ਼ਹਿਰ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਰਾਮ ਬਾਗ਼ ਵਿੱਚ ਕੀਤਾ ਗਿਆ ਜਿਸ ਦੌਰਾਨ ਪਰਿਵਾਰਕ ਮੈਂਬਰਾਂ, ਸ਼ਹਿਰ ਵਾਸੀਆਂ, ਰਿਸ਼ਤੇਦਾਰਾਂ ਤੇ ਸੱਜਣਾਂ-ਸਨੇਹੀਆਂ ਨੇ ਉਨ੍ਹਾਂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਸ਼ਹਿਰ ਦੀਆਂ ਸਾਰੀਆਂ ਵਪਾਰਕ, ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਮੁੱਖ ਮੰਤਰੀ ਸਬ ਆਫਿਸ ਸਟਾਫ਼ ਵੱਲੋਂ ਵੀ ਮਹਾਸ਼ਾ ਜੀ ਦੀ ਅੰਤਿਮ ਯਾਤਰਾ ’ਚ ਹਾਜ਼ਰੀ ਲਵਾਈ ਗਈ। ਉਨ੍ਹਾਂ ਨਮਿਤ ਭੋਗ ਦੀ ਰਸਮ 22 ਜੂਨ ਨੂੰ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਵੇਗੀ।
Advertisement
Advertisement