ਸਮਾਰਟ ਸਕੂਲ ਮਨਸੂਰਾਂ ’ਚ ਵਿਦਿਅਰਥੀ ਸਨਮਾਨੇ
ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਮਈ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਾਂ ਵਿੱਚ ਸਲਾਨਾ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਦੇ ਸਨਮਾਨ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੇ ਸਾਲਾਨਾ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨ ਚਿੰਨ੍ਹ ਅਤੇ ਨਗਦ ਇਨਾਮ ਦੇ ਕੇ ਸਨਮਾਨਿਆ ਗਿਆ। ਸਮਾਗਮ ਵਿੱਚ ਮਨਸੂਰਾਂ ਦੇ ਸਰਪੰਚ ਗੁਰਮੇਲ ਕੌਰ ਮੁੱਖ ਮਹਿਮਾਨ ਵਜੋਂ ਪਹੁੰਚੇ। ਪ੍ਰਿੰਸੀਪਲ ਇੰਦਰਜੀਤ ਕੌਰ ਕੰਗ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਦਿਆਂ ਕਿਹਾ।
ਡਾ. ਹਰਜੀਤ ਸਿੰਘ ਰਤਨ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਆਪਣੀ ਜ਼ਿੰਦਗੀ ਦਾ ਟੀਚਾ ਮਿਥਣਾ ਚਾਹੀਦਾ ਹੈ ਅਤੇ ਉਸ ਟੀਚੇ ਦੀ ਪ੍ਰਾਪਤੀ ਲਈ ਸਖਤ ਮਿਹਨਤ ਕਰਨੀ ਚਾਹੀਦੀ ਹੈ। ਹਰਨੇਕ ਸਿੰਘ ਗਰੇਵਾਲ ਨੇ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਿਹਨਤ ਤੋਂ ਬਿਨਾਂ ਕੁਝ ਵੀ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਹਰਦੀਪ ਸਿੰਘ ਮਨਸੂਰਾਂ ਨੇ ਵੀ ਸੰਬੋਧਨ ਕੀਤਾ।
ਹਰਨੇਕ ਸਿੰਘ ਗਰੇਵਾਲ ਨੇ ਆਪਣੇ ਸਤਿਕਾਰਯੋਗ ਬਜ਼ੁਰਗ ਸੋਹਣ ਸਿੰਘ ਦੀ ਯਾਦ ਵਿੱਚ 90 ਫ਼ੀਸਦ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਨਕਦ ਇਨਾਮ ਦਿੱਤੇ। ਇਸ ਮੌਕੇ ਹੋਏ ਪ੍ਰਭਾਵਸ਼ਾਲੀ ਸਮਾਗਮ ਵਿੱਚ ਨਗਰ ਪੰਚਾਇਤ ਅਤੇ ਨਗਰ ਨਿਵਾਸੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਸਕੂਲ ਵਿਚ ਸ਼ੁਰੂ ਕੀਤੇ ਗਏ ਐੱਨਸੀਸੀ ਦੇ ਨਵੇਂ ਵਿੰਗ ਦੀ ਸ਼ੁਰੂਆਤ ਮੌਕੇ ਹਰਦੀਪ ਸਿੰਘ ਮਨਸੂਰਾਂ ਨੇ ਪੰਜ ਹਜ਼ਾਰ ਰੁਪਏ ਜਦਕਿ ਹਰਨੇਕ ਸਿੰਘ ਗਰੇਵਾਲ ਨੇ ਗਿਆਰਾਂ ਹਜ਼ਾਰ ਰੁਪਏ ਭੇਟ ਕੀਤੇ।
ਇਸ ਮੌਕੇ ਸੰਦੀਪ ਕੌਰ, ਸਰਬਜੀਤ ਸਿੰਘ, ਬਲਵਿੰਦਰ ਕੁਮਾਰ, ਮੇਵਾ ਸਿੰਘ, ਸ਼ਿੰਗਾਰਾ ਸਿੰਘ (ਸਾਰੇ ਪੰਚ), ਇੰਸਪੈਕਟਰ ਪੰਜਾਬ ਰੋਡਵੇਜ਼ ਮਨਜੀਤ ਸਿੰਘ, ਸਿਕੰਦਰ ਸਿੰਘ ਮਨਸੂਰਾਂ, ਜਗਦੇਵ ਸਿੰਘ ਗੁੱਜਰਵਾਲ ਸਮੇਤ ਅਵਨਿੰਦਰ ਸਿੰਘ, ਪਰਵਿੰਦਰ ਸਿੰਘ, ਬਲਵਿੰਦਰ ਕੌਰ, ਮਨਿੰਦਰ ਕੌਰ, ਕਮਲਜੀਤ ਕੌਰ, ਨਰਿੰਦਰਪਾਲ ਕੌਰ, ਮਨਦੀਪ ਕੌਰ, ਰਵਿੰਦਰ ਕੌਰ, ਵਸੁਧਾ ਸ਼ਰਮਾ, ਲਲਿਤਾ ਕਿਸ਼ੋਰੀ, ਗੁਰਮੀਤ ਸਿੰਘ, ਮਨਜਿੰਦਰ ਸਿੰਘ, ਚਰਨਜੀਤ ਸਿੰਘ ਗੁਰਜੋਤ ਸਿੰਘ ਅਤੇ ਬਲਦੇਵ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਅਤੇ ਨਗਰ ਨਿਵਾਸੀ ਹਾਜ਼ਰ ਸਨ।