ਸਰਕਾਰੀ ਕਾਲਜ ਕਰਮਸਰ ਵਿੱਚ ਸਮਾਗਮ 29 ਨੂੰ
05:45 AM May 26, 2025 IST
ਨਿੱਜੀ ਪੱਤਰ ਪ੍ਰੇਰਕ
ਮਲੌਦ, 25 ਮਈ
ਸਰਕਾਰੀ ਕਾਲਜ ਕਰਮਸਰ ਵਿੱਚ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਦੀ ਯੋਗ ਅਗਵਾਈ ਹੇਠ ਕਾਲਜ ਦੀ ਐਲੂਮਨੀ ਐਸੋਸੀਏਸ਼ਨ ਵੱਲੋਂ 29 ਮਈ ਨੂੰ ਇੱਕ ਤ੍ਰੈ-ਭਾਸ਼ਾਈ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮਾਣਯੋਗ ਡਾ. ਗੁਰਪ੍ਰੀਤ ਕੌਰ ਮਾਨ ਸੁਪਤਨੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਹਨ। ਸਮਾਗਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪ੍ਰਿੰਸੀਪਲ ਸਾਹਿਬ ਨੇ ਦੱਸਿਆ ਕਿ ਇਸ ਕਵੀ ਦਰਬਾਰ ਵਿੱਚ ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਮਾਲੇਰਕੋਟਲਾ ਹਲਕੇ ਦੇ ਮਾਣਯੋਗ ਵਿਧਾਇਕ ਡਾ. ਜਮੀਲ-ਉਰ-ਰਹਿਮਾਨ, ਰਮਨਜੀਤ ਕੌਰ ਗਿਆਸਪੁਰਾ, ਫਰਿਆਲ ਰਹਿਮਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕਰ ਰਹੇ ਹਨ।
Advertisement
Advertisement