ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਕਾਲਜ ਲੜਕੀਆਂ ’ਚ ਵਿਦਾਇਗੀ ਪਾਰਟੀ

05:00 AM Apr 05, 2025 IST

ਲੁਧਿਆਣਾ: ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਦੇ ਪੀਜੀ ਕਾਮਰਸ ਤੇ ਮੈਨੇਜਮੈਂਟ ਵਿਭਾਗ ਦਾ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਇਹ ਸਮਾਗਮ ਵਿਭਾਗ ਦੀਆਂ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਦਾ ਦਿਲੋਂ ਜਸ਼ਨ ਸੀ। ਇਸ ਸਮਾਗਮ ਵਿੱਚ ਕਾਲਜ ਪ੍ਰਿੰਸੀਪਲ ਸੁਮਨਲਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਵਾਈਸ-ਪ੍ਰਿੰਸੀਪਲ ਗੁਰਜਿੰਦਰ ਕੌਰ ਨੇ ਵੀ ਆਪਣੀ ਹਾਜ਼ਰੀ ਨਾਲ ਇਸ ਮੌਕੇ ਦੀ ਸ਼ੋਭਾ ਵਧਾਈ। ਸਮਾਗਮ ਦੀ ਸ਼ੁਰੂਆਤ ਧਾਰਮਿਕ ਰਸਮਾਂ ਨਾਲ ਕੀਤੀ ਗਈ। ਸਮਾਗਮ ਵਿੱਚ ਵਿਦਿਆਰਥੀਆਂ ਦੀਆਂ ਸਾਲ ਭਰ ਦੀਆਂ ਪ੍ਰਾਪਤੀਆਂ ਨੂੰ ਇੱਕ ਪੀਪੀਟੀ ਰਾਹੀਂ ਪ੍ਰਦਰਸ਼ਿਤ ਕੀਤਾ ਗਿਆ। ਸਮਾਗਮ ਦੌਰਾਨ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਸੁਸਾਇਟੀ ਦੇ ਮੈਂਬਰਾਂ ਨੂੰ ਸਾਲ ਭਰ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸੁਮਨ ਲਤਾ , ਵਿਭਾਗ ਦੀ ਮੁਖੀ ਸਰਿਤਾ ਖੁਰਾਨਾ ਅਤੇ ਹੋਰ ਫੈਕਲਟੀ ਮੈਂਬਰਾਂ ਨੇ ਇਨਾਮ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। -ਖੇਤਰੀ ਪ੍ਰਤੀਨਿਧ

Advertisement

Advertisement