ਸਰਕਾਰੀ ਕਾਲਜ ਵਿੱਚ ਵਿਸ਼ੇਸ਼ ਸਮਾਗਮ
05:52 AM May 31, 2025 IST
ਗੁਰਦਾਸਪੁਰ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਦੇ ਸਰਕਾਰੀ ਕਾਲਜ ਵਿੱਚ ਗੁਰੂ ਅਰਜਨ ਦੇਵ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕੀਤੀ। ਇਸ ਦੌਰਾਨ ਇਤਿਹਾਸ ਦੇ ਸਾਬਕਾ ਪ੍ਰੋਫੈਸਰ ਰਾਜ ਕੁਮਾਰ ਨੇ ਗੁਰੂ ਅਰਜਨ ਦੇਵ ਦੀ ਸ਼ਹਾਦਤ ਬਾਰੇ ਚਾਨਣਾ ਪਾਇਆ। ਇਸ ਮੌਕੇ ਚੇਅਰਮੈਨ ਰਮਨ ਬਹਿਲ ਨੇ ਕਾਲਜ ਦੇ ਅਕਾਦਮਿਕ ਸਾਲ 2025-26 ਦੇ ਪ੍ਰਾਸਪੈਕਟਸ ਨੂੰ ਵੀ ਜਾਰੀ ਕੀਤਾ। ਕਾਲਜ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਨੇ ਗੁਰੂ ਅਰਜਨ ਦੇਵ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਇਸ ਮੌਕੇ ਡਾ. ਕਰਨਜੀਤ ਸ਼ਰਮਾ, ਡਾ. ਸਰਬਜੀਤ ਸਿੰਘ, ਡਾ. ਪਵਨ ਸਰਵਰ, ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
Advertisement
Advertisement