ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਦਫ਼ਤਰਾਂ ’ਚ ਜਨਤਾ ਨੂੰ ਪ੍ਰੇਸ਼ਾਨ ਨਹੀਂ ਹੋਣ ਦਿਆਂਗੇ: ਭਗਤ

06:58 AM May 20, 2025 IST
featuredImage featuredImage

ਹਤਿੰਦਰ ਮਹਿਤਾ
ਜਲੰਧਰ, 19 ਮਈ
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਜਲੰਧਰ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਜਾਂ ਜਨਤਾ ਨੂੰ ਪ੍ਰੇਸ਼ਾਨ ਕਰਦਾ ਹੈ ਤਾਂ ਇਸ ਦੀ ਜਾਣਕਾਰੀ ਤੁਰੰਤ ਉਨ੍ਹਾਂ ਤੱਕ ਪਹੁੰਚਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐੱਨ.ਓ.ਸੀ. ਦੀ ਸ਼ਰਤ ਖ਼ਤਮ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸਿਰਜਣਾ ਲਈ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ ’ਤੇ ਸਖ਼ਤ ਕਾਰਵਾਈਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਹੁਣ ਕੰਮ ਬਿਨਾਂ ਰਿਸ਼ਵਤ ਤੋਂ ਹੋ ਰਹੇ ਹਨ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਦਫਤਰਾਂ ਦੇ ਸਾਰੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਆਮ ਨਾਗਰਿਕ ਨੂੰ ਦਫ਼ਤਰ ਵਿੱਚ ਆਉਣ 'ਤੇ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਾਫ਼, ਸੁਚੱਜਾ ਅਤੇ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਉਪਲਬਧ ਕਰਵਾਉਣਾ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਾਡਾ ਫਰਜ਼ ਵੀ ਹੈ

Advertisement

Advertisement